ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦੇ ਚਲਾਣੇ ’ਤੇ ਧਾਮੀ ਵੱਲੋਂ ਦੁੱਖ ਪ੍ਰਗਟ

ਭਾਈ ਇੰਦਰਜੀਤ ਸਿੰਘ ਨੇ ਲੰਮੇ ਸਮੇਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਅਤੇ ਆਪਣੀ ਮਿੱਠੀ ਅਤੇ ਰਸਭਿੰਨੀ ਆਵਾਜ਼ ਰਾਹੀਂ ਸੰਗਤ ਦੇ ਮਨਾਂ ਨੂੰ ਗੁਰੂ

By :  Gill
Update: 2025-06-03 05:22 GMT

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਆਪਣੀ ਜੀਵਨ ਯਾਤਰਾ ਦੌਰਾਨ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਦੇ ਜਸ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਭਾਈ ਇੰਦਰਜੀਤ ਸਿੰਘ ਨੇ ਲੰਮੇ ਸਮੇਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਅਤੇ ਆਪਣੀ ਮਿੱਠੀ ਅਤੇ ਰਸਭਿੰਨੀ ਆਵਾਜ਼ ਰਾਹੀਂ ਸੰਗਤ ਦੇ ਮਨਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਕਾਰਜ ਕੀਤਾ।

ਐਡਵੋਕੇਟ ਧਾਮੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।


 



Similar News