ਹਰਦੀਪ ਸਿੰਘ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ
CM ਮਾਨ ਨੇ ਆਪ ਕਰਵਾਇਆ ਸ਼ਾਮਲ;
ਗਿੱਦੜਬਾਹਾ : ਪੰਜਾਬ ਦੇ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਸੁਖਬੀਰ ਬਾਦਲ ਦੇ ਨਜ਼ਦੀਕੀ ਅਤੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਸੀਐਮ ਭਗਵੰਤ ਮਾਨ ਖੁਦ ਗਿੱਦੜਬਾਹਾ ਪਹੁੰਚੇ । ਸਟੇਜ 'ਤੇ ਆਉਂਦੇ ਹੀ ਸੀਐਮ ਨੇ ਡਿੰਪੀ ਨੂੰ ਜੱਫੀ ਪਾ ਲਈ। ਇਸ ਤੋਂ ਬਾਅਦ ਉਨ੍ਹਾਂ ਨੂੰ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਡਿੰਪੀ ਢਿੱਲੋਂ ਨੇ ਕਿਹਾ ਕਿ ਮੈ 38 ਸਾਲ ਅਕਾਲੀ ਦਲ ਦੀ ਸੇਵਾ ਕੀਤੀ। ਮੈ ਕਿਸੇ ਲਾਲਚ ਤੋਂ ਲੋਕਾਂ ਦੀ ਸੇਵਾ ਕੀਤੀ। ਡਿੰਪੀ ਨੇ ਕਿਹਾ ਕਿ ਮੈ ਕਦੇ ਵੀ ਸਿਆਸਤ ਨਹੀਂ ਕੀਤੀ। ਮੈ ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਿਹਾ ਤਾਂ ਮਾਨ ਸਰਕਾਰ ਦੇ ਬੰਦਿਆਂ ਦਾ ਫੋਨ ਆਇਆ ਅਤੇ ਉਨ੍ਹਾਂ ਆਪ ਵਿਚ ਸ਼ਾਮਲ ਹੋਣ ਲਈ ਕਿਹਾ, ਮੈ ਇਕਦੱਮ ਹਾਂ ਨਹੀ ਕੀਤੀ ਪਰ ਅਗਲੇ ਹੀ ਦਿਨ ਮੈ ਹਾਂ ਕਰ ਦਿੱਤੀ।
ਡਿੰਪੀ ਨੇ ਕਿਹਾ ਕਿ ਮੈ ਸ਼ੁਕਰਗੁਜਾਰ ਹਾਂ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਦਾ ਜਿਨ੍ਹਾਂ ਨੇ ਮੈਨੂੰ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਈ। ਡਿੰਪੀ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਮੈਨੂੰ ਭੰਬਲਭੂਸੇ ਵਿਚ ਰੱਖਿਆ, ਲਾਰਾ ਮੈਨੂੰ ਲਾਇਆ ਗਿਆ ਅਤੇ ਟਿਕਟ ਸੁਖਬੀਰ ਬਾਦਲ ਕਿਸੇ ਹੋਰ ਨੂੰ ਦੇਣਾ ਚਾਹੁੰਦੇ ਸਨ।
ਉਮੀਦ ਕੀਤੀ ਜਾ ਰਹੀ ਹੈ ਕਿ ਪਾਰਟੀ ਉਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਸਕਦੀ ਹੈ। ਅਕਾਲੀ ਦਲ ਛੱਡਣ ਸਮੇਂ ਡਿੰਪੀ ਢਿੱਲੋਂ ਨੇ ਸਪੱਸ਼ਟ ਕੀਤਾ ਸੀ ਕਿ ਉਹ ਮਨਪ੍ਰੀਤ ਬਾਦਲ ਕਾਰਨ ਪਾਰਟੀ ਛੱਡ ਰਹੇ ਹਨ। ਉਨ੍ਹਾਂ ਦਾ ਇਲਜ਼ਾਮ ਸੀ ਕਿ ਭਾਵੇਂ ਮਨਪ੍ਰੀਤ ਬਾਦਲ ਬੀ.ਜੇ.ਪੀ. ਪਰ ਜਦੋਂ ਵੀ ਉਹ ਇਲਾਕੇ ਦਾ ਦੌਰਾ ਕਰਦੇ ਹਨ ਤਾਂ ਕਹਿੰਦੇ ਹਨ ਕਿ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਸਬੰਧ ਬਹੁਤ ਚੰਗੇ ਹਨ। ਇਹ ਦੋਵੇਂ ਘਿਓ ਅਤੇ ਖਿਚੜੀ ਵਰਗੇ ਹਨ।
ਅਜਿਹੇ 'ਚ ਵਰਕਰ ਵੀ ਭੰਬਲਭੂਸੇ 'ਚ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ ਇਸ ਸਬੰਧੀ ਸਥਿਤੀ ਸਪੱਸ਼ਟ ਕਰਨ ਲਈ ਵੀ ਕਿਹਾ ਸੀ ਪਰ ਉਹ ਵੀ ਕੁਝ ਨਹੀਂ ਕਹਿ ਰਹੇ ਸਨ। ਨਾ ਤਾਂ ਉਹ ਖੁਦ ਉਥੋਂ ਚੋਣ ਲੜਨ ਦੀ ਗੱਲ ਕਰ ਰਹੇ ਸਨ ਅਤੇ ਨਾ ਹੀ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਕਾਰਜਕਾਲ ਅਜੇ ਦੋ ਸਾਲ ਬਾਕੀ ਹੈ। ਅਜਿਹੀ ਸਥਿਤੀ ਵਿੱਚ ਉਹ ਆਪਣੇ ਇਲਾਕੇ ਦਾ ਵਿਕਾਸ ਕਰਵਾ ਸਕਦਾ ਹੈ। ਇਸ ਲਈ ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।