ਪੰਜਾਬ ਵਿਚ ਪੰਚਾਇਤ ਸੰਮਤੀਆਂ ਭੰਗ
By : BikramjeetSingh Gill
Update: 2024-09-13 06:05 GMT
ਚੰਡੀਗੜ੍ਹ : ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਕਮੇਟੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਚੋਣਾਂ ਤੱਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ।
ਦੱਸ ਦੇਈਏ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਬਾਕੀ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਸਨ।