ਤੜਕਸਾਰ ਹਨੇਰੀ, rain and hailstorm ਦਾ ਕਹਿਰ, wheat ਦੀ ਪੱਕੀ ਫਸਲ ਵਿਛੀ, ਕਿਸਾਨਾਂ ਦੀ ਚਿੰਤਾ ਵਧੀ
ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤੜਕਸਾਰ ਆਈ ਤੇਜ਼ ਹਨੇਰੀ, ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਕਿਸਾਨਾਂ ਲਈ ਵੱਡੀ ਚਿੰਤਾ ਖੜੀ ਕਰ ਦਿੱਤੀ ਹੈ।
ਅੰਮ੍ਰਿਤਸਰ : ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤੜਕਸਾਰ ਆਈ ਤੇਜ਼ ਹਨੇਰੀ, ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨੇ ਕਿਸਾਨਾਂ ਲਈ ਵੱਡੀ ਚਿੰਤਾ ਖੜੀ ਕਰ ਦਿੱਤੀ ਹੈ। ਕਈ ਪਿੰਡਾਂ ਵਿੱਚ ਪੱਕ ਕੇ ਤਿਆਰ ਹੋਈ ਕਣਕ ਦੀ ਫਸਲ ਜ਼ਮੀਨ ਤੇ ਵਿਛ ਗਈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਣ ਦਾ ਡਰ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਮੇਂ ਕਣਕ ਦੀ ਫਸਲ ਪੂਰੀ ਤਰ੍ਹਾਂ ਪੱਕ ਚੁਕੀ ਸੀ ਅਤੇ ਕੁਝ ਦਿਨਾਂ ਵਿੱਚ ਕਟਾਈ ਸ਼ੁਰੂ ਹੋਣੀ ਸੀ, ਪਰ ਅਚਾਨਕ ਆਈ ਤੇਜ਼ ਹਨੇਰੀ ਅਤੇ ਗੜੇਮਾਰੀ ਕਾਰਨ ਖੇਤਾਂ ਵਿੱਚ ਖੜੀ ਫਸਲ ਡਿੱਗ ਗਈ। ਕਿਸਾਨਾਂ ਮੁਤਾਬਕ ਇਸ ਨਾਲ ਕਣਕ ਦੇ ਝਾੜ ਵਿੱਚ ਲਗਭਗ 2 ਤੋਂ 3 ਕੁਇੰਟਲ ਪ੍ਰਤੀ ਏਕੜ ਤੱਕ ਘਾਟਾ ਪੈ ਸਕਦਾ ਹੈ।
ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਹੀ ਹੜ੍ਹਾਂ ਅਤੇ ਕੁਦਰਤੀ ਆਫਤਾਂ ਕਾਰਨ ਉਹ ਆਰਥਿਕ ਤੌਰ ਤੇ ਕਾਫੀ ਪ੍ਰਭਾਵਿਤ ਹੋ ਚੁੱਕੇ ਹਨ ਅਤੇ ਹੁਣ ਬੇਮੌਸਮੀ ਬਾਰਿਸ਼ ਨੇ ਉਹਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਖੇਤਰਾਂ ਦਾ ਤੁਰੰਤ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹਨਾਂ ਨੂੰ ਹੋਏ ਨੁਕਸਾਨ ਦੀ ਕੁਝ ਭਰਪਾਈ ਹੋ