ਇਲਵਿਸ਼ ਯਾਦਵ ਅਤੇ ਫਾਜ਼ਿਲਪੁਰੀਆ ਖਿਲਾਫ ED ਦੀ ਸਖਤ ਕਾਰਵਾਈ, ਜਾਇਦਾਦ ਜ਼ਬਤ

Update: 2024-09-26 11:50 GMT

ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਸ਼ਹੂਰ ਯੂਟਿਊਬਰ ਐਲਵੀਸ਼ ਯਾਦਵ ਅਤੇ ਗਾਇਕ ਫਾਜ਼ਿਲਪੁਰੀਆ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਯੂਪੀ-ਹਰਿਆਣਾ ਵਿੱਚ ਦੋਵਾਂ ਦੀਆਂ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਦੋਵਾਂ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਚੱਲ ਰਿਹਾ ਹੈ, ਜਿਸ ਤਹਿਤ ਈਡੀ ਨੇ ਇਹ ਕਾਰਵਾਈ ਕੀਤੀ ਹੈ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਹੁਕਮ ਜਾਰੀ ਕੀਤਾ ਗਿਆ ਹੈ। ਈਡੀ ਨੇ ਰੇਵ ਪਾਰਟੀਆਂ 'ਚ ਸੱਪ ਦੇ ਜ਼ਹਿਰ ਦੀ ਵਰਤੋਂ ਅਤੇ ਇਸ ਨਾਲ ਜੁੜੇ ਵਿੱਤੀ ਲੈਣ-ਦੇਣ ਦੇ ਮਾਮਲੇ 'ਚ ਪਿਛਲੇ ਕੁਝ ਮਹੀਨਿਆਂ 'ਚ ਅਲਵਿਸ਼ ਯਾਦਵ ਅਤੇ ਹੋਰਾਂ ਤੋਂ ਕਈ ਵਾਰ ਪੁੱਛਗਿੱਛ ਕੀਤੀ ਹੈ।

Tags:    

Similar News