ਐਲੋਨ ਮਸਕ ਨੂੰ ਮਿਲੇਗਾ ਨੋਬਲ ਸ਼ਾਂਤੀ ਪੁਰਸਕਾਰ
ਇਸ ਦੌਰਾਨ ਮਸਕ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਉੱਘੇ ਉਦਯੋਗਪਤੀ ਐਲੋਨ ਮਸਕ ਨੂੰ 2025 ਦੇ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ ।;
ਐਲੋਨ ਮਸਕ ਨੂੰ 2025 ਦੇ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਯੂਰਪੀ ਸੰਸਦ ਮੈਂਬਰ ਬ੍ਰੈਂਕੋ ਗ੍ਰੀਮਜ਼ ਨੇ ਨਾਰਵੇ ਦੀ ਨੋਬਲ ਕਮੇਟੀ ਨੂੰ ਮਸਕ ਦੀ ਨਾਮਜ਼ਦਗੀ ਲਈ ਪਟੀਸ਼ਨ ਭੇਜੀ ਸੀ, ਜਿਸ ਨੂੰ ਮਨਜ਼ੂਰੀ ਮਿਲ ਗਈ ਹੈ। ਗ੍ਰੀਮਜ਼ ਨੇ ਮਸਕ ਦੇ ਪ੍ਰਗਟਾਵੇ ਅਤੇ ਬੋਲਣ ਦੀ ਆਜ਼ਾਦੀ ਲਈ ਕੀਤੇ ਯੋਗਦਾਨ ਨੂੰ ਸਿਰੋਹਿਆ ਹੈ। ਇਸ ਤੋਂ ਪਹਿਲਾਂ, ਦਸੰਬਰ 2024 ਵਿੱਚ ਵੀ ਗ੍ਰੀਮਜ਼ ਨੇ ਮਸਕ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਵਕਾਲਤ ਕੀਤੀ ਸੀ।
ਦਰਅਸਲ ਟੇਸਲਾ ਦੇ ਸੀਈਓ ਅਤੇ ਸੋਸ਼ਲ ਮੀਡੀਆ ਪਲੇਟਫਾਰਮ X ਦੇ ਮਾਲਕ ਐਲੋਨ ਮਸਕ ਨੇ ਪਿਛਲੇ ਕੁਝ ਸਾਲਾਂ ਵਿੱਚ ਬਹੁਤ ਸਾਰੀਆਂ ਸੁਰਖੀਆਂ ਬਣਾਈਆਂ ਹਨ। ਇਨ੍ਹੀਂ ਦਿਨੀਂ ਆਪਣੇ ਵਿਚਾਰਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਵਾਲੇ ਮਸਕ ਟਰੰਪ ਸਰਕਾਰ 'ਚ ਮਿਲੇ ਮੰਤਰੀ ਅਹੁਦੇ ਨੂੰ ਲੈ ਕੇ ਵੀ ਸੁਰਖੀਆਂ 'ਚ ਹਨ। ਇਸ ਦੌਰਾਨ ਮਸਕ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਉੱਘੇ ਉਦਯੋਗਪਤੀ ਐਲੋਨ ਮਸਕ ਨੂੰ 2025 ਦੇ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ । ਯੂਰਪੀਅਨ ਪਾਰਲੀਮੈਂਟ ਦੇ ਮੈਂਬਰ ਬ੍ਰੈਂਕੋ ਗ੍ਰੀਮਜ਼ ਨੇ ਉਸ ਨੂੰ ਇਹ ਪੁਰਸਕਾਰ ਦੇਣ ਦੀ ਵਕਾਲਤ ਕੀਤੀ ਹੈ।
ਸੰਸਦ ਮੈਂਬਰ ਨੇ ਮਸਕ ਦੀ ਨਾਮਜ਼ਦਗੀ ਲਈ ਨਾਰਵੇ ਦੀ ਨੋਬਲ ਕਮੇਟੀ ਨੂੰ ਪਟੀਸ਼ਨ ਭੇਜੀ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਵਿੱਚ ਮਸਕ ਨੇ ਮੌਲਿਕ ਮਨੁੱਖੀ ਅਧਿਕਾਰਾਂ ਵਿੱਚੋਂ ਇੱਕ, ਪ੍ਰਗਟਾਵੇ ਦੀ ਆਜ਼ਾਦੀ ਅਤੇ ਬੋਲਣ ਦੀ ਆਜ਼ਾਦੀ ਦੇ ਮੁੱਦਿਆਂ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਇਸੇ ਕਰਕੇ ਉਨ੍ਹਾਂ ਨੇ ਮਸਕ ਨੂੰ ਇਹ ਪੁਰਸਕਾਰ ਦੇਣ ਦੀ ਵਕਾਲਤ ਕੀਤੀ ਹੈ।
ਮੱਧ ਯੂਰਪ 'ਚ ਸਥਿਤ ਸਲੋਵੇਨੀਆ ਤੋਂ ਸੰਸਦ ਮੈਂਬਰ ਗ੍ਰੀਮਜ਼ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ। 'ਤੇ ਇਕ ਪੋਸਟ 'ਚ ਲਿਖਿਆ ਨੋਬਲ ਕਮੇਟੀ ਨੇ ਇਸ ਨਾਮਜ਼ਦਗੀ ਨੂੰ ਸਵੀਕਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਸੰਬਰ ਵਿਚ ਗ੍ਰੀਮਜ਼ ਨੇ ਵੀ ਮਸਕ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਵਕਾਲਤ ਕੀਤੀ ਸੀ।