ਜੰਮੂ-ਕਸ਼ਮੀਰ : ਬਾਰਾਮੂਲਾ 'ਚ LOC ਨੇੜੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਭਾਰਤੀ ਫੌਜ ਦੀ ਚਿਨਾਰ ਕੋਰ ਨੇ ਪੋਸਟਿੰਗ ਰਾਹੀਂ ਇਹ ਜਾਣਕਾਰੀ ਦਿੱਤੀ।
ਭਾਰਤੀ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਨੂੰ ਬਾਰਾਮੂਲਾ ਨੇੜੇ ਉੜੀ ਵਿੱਚ ਐਲਓਸੀ ਦੇ ਨਾਲ ਘੁਸਪੈਠ ਦੀ ਸੂਚਨਾ ਮਿਲੀ ਸੀ। ਜਵਾਨਾਂ ਨੇ ਸ਼ੱਕੀ ਗਤੀਵਿਧੀ ਦੇਖੀ ਅਤੇ ਉਸ ਨੂੰ ਲਲਕਾਰਿਆ, ਜਿਸ ਤੋਂ ਬਾਅਦ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ।