ਅਸਮਾਨੀ ਬਿਜਲੀ ਡਿੱਗਣ ਨਾਲ ਕਿਸਾਨ ਦੀ ਮੌਤ

ਇਸ ਅਚਾਨਕ ਹੋਈ ਅਣਹੋਣੀ ਕਾਰਨ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

By :  Gill
Update: 2025-06-14 04:45 GMT

ਮੋਗਾ ਜ਼ਿਲ੍ਹੇ ਦੇ ਕਸਬਾ ਕੋਟ ਈਸੇ ਖਾਂ 'ਚ ਬੀਤੀ ਦੇਰ ਰਾਤ ਆਏ ਮੀਂਹ ਅਤੇ ਹਨ੍ਹੇਰੀ ਦੌਰਾਨ ਡਿੱਗੀ ਅਸਮਾਨੀ ਬਿਜਲੀ ਨੇ ਇਕ ਪਰਿਵਾਰ 'ਤੇ ਕਹਿਰ ਢਾ ਦਿੱਤਾ। ਮਿਲੀ ਜਾਣਕਾਰੀ ਅਨੁਸਾਰ, ਪਿੰਡ ਦੌਲੇਵਾਲਾ ਮਾਇਰ ਦੇ 42 ਸਾਲਾ ਕਿਸਾਨ ਚੰਨ ਸਿੰਘ 'ਤੇ ਉਸ ਸਮੇਂ ਅਸਮਾਨੀ ਬਿਜਲੀ ਡਿੱਗੀ ਜਦ ਉਹ ਰਾਤ ਦੇ ਵੇਲੇ ਆਪਣੇ ਖੇਤ ਵਿੱਚ ਕੰਮ ਕਰ ਰਿਹਾ ਸੀ।

ਇਸ ਹਾਦਸੇ ਵਿੱਚ ਚੰਨ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਦੋ ਬੇਟੀਆਂ ਅਤੇ ਦੋ ਬੇਟੇ ਛੱਡ ਗਿਆ ਹੈ। ਇਸ ਅਚਾਨਕ ਹੋਈ ਅਣਹੋਣੀ ਕਾਰਨ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਸਾਵਧਾਨੀ:

ਮੌਸਮ ਵਿਭਾਗ ਵੱਲੋਂ ਮੀਂਹ ਤੇ ਹਨ੍ਹੇਰੀ ਦੌਰਾਨ ਖੇਤਾਂ ਜਾਂ ਖੁੱਲ੍ਹੇ ਮੈਦਾਨਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਜਾਂਦੀ ਹੈ, ਤਾਂ ਜੋ ਅਜਿਹੀਆਂ ਦੁੱਖਦਾਈ ਘਟਨਾਵਾਂ ਤੋਂ ਬਚਿਆ ਜਾ ਸਕੇ।




 


Tags:    

Similar News