ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਫ਼ੋਨ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ

By :  Gill
Update: 2024-09-21 07:56 GMT

ਬਾਗਪਤ : ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਫ਼ੋਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੁਲੀਸ ਕੁਝ ਮਾਮਲਿਆਂ ’ਚ ਕਾਰਵਾਈ ਕਰਦੀ ਹੈ ਪਰ ਕੁਝ ਮਾਮਲਿਆਂ ’ਚ ਪੁਲੀਸ ਢਿੱਲਮੱਠ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਧਮਕੀਆਂ ਦੇਣ ਵਾਲੇ ਲੋਕ ਗੰਦੀ ਮਾਨਸਿਕਤਾ ਦੇ ਮਾਲਕ ਹਨ। ਅਜਿਹੇ 'ਚ ਰਾਕੇਸ਼ ਟਿਕੈਤ ਨੇ ਬਾਗਪਤ ਪੁਲਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ।

Tags:    

Similar News