ਮਹਾਰਾਸ਼ਟਰ : ਮਹਾਰਾਸ਼ਟਰ 'ਚ ਇਕ ਮਹਿਲਾ ਉਮੀਦਵਾਰ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਕਾਰਵਾਈ ਕੀਤੀ ਗਈ ਹੈ। ਇਹ ਔਰਤ ਸੀਐਮ ਏਕਨਾਥ ਸ਼ਿੰਦੇ ਦੇ ਗਰੁੱਪ ਨਾਲ ਸਬੰਧਤ ਹੈ।
ਸ਼ਿਵ ਸੈਨਾ (ਯੂਬੀਟੀ) ਦੇ ਉਮੀਦਵਾਰ ਅਤੇ ਸੰਜੇ ਰਾਉਤ ਦੇ ਭਰਾ ਸੁਨੀਲ ਰਾਉਤ ਨੇ ਉਨ੍ਹਾਂ ਖਿਲਾਫ ਇਤਰਾਜ਼ਯੋਗ ਬਿਆਨ ਦਿੱਤੇ ਸਨ। ਇਸ ਦੇ ਵਿਰੋਧ ਵਿੱਚ ਸੁਨੀਲ ਰਾਉਤ ਖ਼ਿਲਾਫ਼ ਬੀਐਨਐਸ ਦੀ ਧਾਰਾ 79, 351 (2) ਅਤੇ 356 (2) ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।