ਸਾਬਕਾ ਮੰਤਰੀ Gurkirat Singh Kotli ਤੇ ਸਾਥੀ ਪੁਲਿਸ ਨੇ ਲਏ ਹਿਰਾਸਤ ’ਚ
ਖੰਨਾ ਵਿੱਚ ਬੀਡੀਪੀਓ ਦਫ਼ਤਰ ਨੂੰ ਤਾਲਾ ਜੜਨ ਜਾ ਰਹੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਓਹਨਾਂ ਦੇ ਸਾਥੀ ਪੁਲਿਸ ਨੇ ਹਿਰਾਸਤ ‘ਚ ਲਏ।
ਖੰਨਾ : ਖੰਨਾ ਵਿੱਚ ਬੀਡੀਪੀਓ ਦਫ਼ਤਰ ਨੂੰ ਤਾਲਾ ਜੜਨ ਜਾ ਰਹੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਓਹਨਾਂ ਦੇ ਸਾਥੀ ਪੁਲਿਸ ਨੇ ਹਿਰਾਸਤ ‘ਚ ਲਏ। ਖੰਨਾ ਵਿੱਚ ਅੱਜ ਬਲਾਕ ਸੰਮਤੀ ਚੇਅਰਮੈਨ ਅਤੇ ਉਪ-ਚੇਅਰਮੈਨ ਦੀ ਚੋਣ ਦੇ ਵਿਰੋਧ ਵਿੱਚ ਬੀਡੀਪੀਓ ਦਫ਼ਤਰ ਨੂੰ ਤਾਲਾ ਜੜਨ ਜਾ ਰਹੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਉਨ੍ਹਾਂ ਦੇ ਕਈ ਸਾਥੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ।
ਕਾਂਗਰਸ ਵੱਲੋਂ ਪਹਿਲਾਂ ਹੀ ਇਸ ਸੰਬੰਧੀ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਪੁਲਿਸ ਪ੍ਰਸ਼ਾਸਨ ਅਲਰਟ ਮੋਡ ‘ਤੇ ਸੀ।ਜਾਣਕਾਰੀ ਮੁਤਾਬਕ ਸਮਰਾਲਾ ਚੌਂਕ ਵਿੱਚ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਹੇਠ ਪਾਰਟੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ।
ਇੱਥੇ ਕਾਂਗਰਸੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕਰਦਿਆਂ ਬਲਾਕ ਸੰਮਤੀ ਚੋਣਾਂ ਨੂੰ ਗੈਰ-ਲੋਕਤੰਤਰਿਕ ਦੱਸਿਆ ਗਿਆ। ਇਸ ਮਗਰੋਂ ਜਿਵੇਂ ਹੀ ਪ੍ਰਦਰਸ਼ਨਕਾਰੀ ਬੀਡੀਪੀਓ ਦਫ਼ਤਰ ਵੱਲ ਤਾਲਾ ਜੜਨ ਲਈ ਤੁਰੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ। ਪੁਲਿਸ ਵੱਲੋਂ ਸਭ ਤੋਂ ਪਹਿਲਾਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਇਸ ਤੋਂ ਬਾਅਦ ਕਰੀਬ 40 ਤੋਂ 50 ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਵੀ ਕਾਬੂ ਕਰ ਲਿਆ ਗਿਆ।