ਗੈਂਗਸਟਰ ਜੱਸਾ ਬੁਰਜ ਅਤੇ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ

Update: 2024-10-05 06:22 GMT

ਬਠਿੰਡਾ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਜੱਸਾ ਬੁਰਜ ਅਤੇ ਉਸਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਮੁਲਜ਼ਮ ਗੈਂਗਸਟਰ ਜੱਸਾ ਬੁਰਜ ਗੈਂਗ ਲਈ ਕੰਮ ਕਰਦੇ ਸਨ। ਉਕਤ ਦੋਸ਼ੀਆਂ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਪੁਲੀਸ ਨੇ ਮੁਲਜ਼ਮ ਜਸਪ੍ਰੀਤ ਸਿੰਘ ਉਰਫ ਜੱਸਾ ਬੁਰਜ ਸਮੇਤ ਤਿੰਨਾਂ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਲਿਆ ਹੈ। ਸਾਰੇ ਮੁਲਜ਼ਮ ਹਥਿਆਰਾਂ ਦੀ ਤਸਕਰੀ, ਖੋਹ ਅਤੇ ਅਗਵਾ ਸਮੇਤ ਕਰੀਬ 11 ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਸਨ। ਸਾਰੇ ਕੇਸਾਂ ਵਿੱਚ ਜਸਪ੍ਰੀਤ ਸਿੰਘ ਉਰਫ ਜੱਸਾ ਮੁੱਖ ਮੁਲਜ਼ਮ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ 4 ਪਿਸਤੌਲ (32 ਬੋਰ) ਮੈਗਜ਼ੀਨ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ- ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਫਿਲਹਾਲ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਕਿ ਉਕਤ ਮੁਲਜ਼ਮਾਂ ਦਾ ਹਥਿਆਰਾਂ ਦਾ ਗਠਜੋੜ ਕਿੱਥੋਂ ਸੀ। ਪੁੱਛਗਿੱਛ ਤੋਂ ਬਾਅਦ ਉਕਤ ਅਸਲਾ ਸਪਲਾਇਰ ਨੂੰ ਵੀ ਪੁਲਸ ਗ੍ਰਿਫਤਾਰ ਕਰ ਲਵੇਗੀ।

Tags:    

Similar News