328 ਪਾਵਨ ਸਰੂਪ ਮਾਮਲੇ ’ਤੇ Giani Raghbir Singh ਦਾ ਵੱਡਾ ਬਿਆਨ, ਕਿਹਾ SIT ਨਾ ਕਰੇ ਮੈਂਬਰਾਂ ਨੂੂੰ ਹਰਾਸਮੈਂਟ
328 ਸਰੂਪਾਂ ਦੇ ਮਾਮਲੇ ਨੂੰ ਲੈ ਕੇ ਬਣੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਇੱਕ ਵਾਰ ਫਿਰ ਸਮਨ ਜਾਰੀ ਕੀਤੇ ਜਾਣ ਤੋਂ ਬਾਅਦ ਮਾਮਲਾ ਚਰਚਾ ਵਿੱਚ ਆ ਗਿਆ ਹੈ। ਜਾਣਕਾਰੀ ਅਨੁਸਾਰ ਐਸਆਈਟੀ ਨੇ ਲਗਭਗ 40 ਨਾਵਾਂ ਨੂੰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਵਿਖੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ।
ਅੰਮ੍ਰਿਤਸਰ : 328 ਸਰੂਪਾਂ ਦੇ ਮਾਮਲੇ ਨੂੰ ਲੈ ਕੇ ਬਣੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਇੱਕ ਵਾਰ ਫਿਰ ਸਮਨ ਜਾਰੀ ਕੀਤੇ ਜਾਣ ਤੋਂ ਬਾਅਦ ਮਾਮਲਾ ਚਰਚਾ ਵਿੱਚ ਆ ਗਿਆ ਹੈ। ਜਾਣਕਾਰੀ ਅਨੁਸਾਰ ਐਸਆਈਟੀ ਨੇ ਲਗਭਗ 40 ਨਾਵਾਂ ਨੂੰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਵਿਖੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਉਣ ਲਈ ਕਿਹਾ ਹੈ। ਇਸ ਸਬੰਧੀ ਸੱਦੇ ਗਏ ਕਈ ਵਿਅਕਤੀ ਬਿਆਨ ਦਰਜ ਕਰਵਾਉਣ ਲਈ ਪਹੁੰਚ ਵੀ ਗਏ ਹਨ।
ਮੀਡੀਆ ਅਤੇ ਸੋਸ਼ਲ ਮੀਡੀਆ ਰਾਹੀਂ ਮਿਲੀ ਜਾਣਕਾਰੀ ਮੁਤਾਬਕ, ਇਹ ਉਹੀ ਵਿਅਕਤੀ ਹਨ ਜਿਨ੍ਹਾਂ ਨੂੰ ਪਹਿਲਾਂ ਡਾਕਟਰ ਈਸ਼ਰ ਸਿੰਘ ਅਤੇ ਹੋਰਾਂ ਦੀ ਰਿਪੋਰਟ ਦੇ ਅਧਾਰ ’ਤੇ ਬਣੇ ਮਾਮਲੇ ਦੌਰਾਨ ਸਮਨ ਕੀਤੇ ਗਏ ਸਨ ਅਤੇ ਜਿਨ੍ਹਾਂ ਦੇ ਬਿਆਨ ਉਸ ਸਮੇਂ ਮੰਜ਼ੂਰ ਹੋ ਚੁੱਕੇ ਹਨ। ਹੁਣ ਐਸਆਈਟੀ ਵੱਲੋਂ ਉਨ੍ਹਾਂ ਨੂੰ ਮੁੜ ਸਮਨ ਕਰਕੇ ਦੁਬਾਰਾ ਬਿਆਨ ਦਰਜ ਕੀਤੇ ਜਾ ਰਹੇ ਹਨ, ਜਿਸ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ।
ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ’ਚ ਸਪਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਜਾਂਚ ਦੇ ਨਾਮ ’ਤੇ ਕਿਸੇ ਵੀ ਵਿਅਕਤੀ ਨਾਲ ਨਾ ਤਾਂ ਫਿਜ਼ੀਕਲ ਅਤੇ ਨਾ ਹੀ ਮੈਂਟਲ ਹਰਾਸਮੈਂਟ ਹੋਣੀ ਚਾਹੀਦੀ। ਜਾਂਚ ਪਾਰਦਰਸ਼ੀ ਹੋਣੀ ਚਾਹੀਦੀ ਹੈ ਤਾਂ ਜੋ “ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ” ਹੋ ਸਕੇ ਅਤੇ ਸੱਚ ਸਾਹਮਣੇ ਆ ਸਕੇ। ਬਿਨਾਂ ਲੋੜ ਵਾਰ-ਵਾਰ ਬੁਲਾਕੇ ਦਬਾਅ ਬਣਾਉਣਾ ਨਿਆਂਸੰਗਤ ਨਹੀਂ ਮੰਨਿਆ ਜਾ ਰਿਹਾ।
ਇਸ ਦਰਮਿਆਨ ਇਹ ਵੀ ਸਾਹਮਣੇ ਆਇਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਐਸਆਈਟੀ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਸਿੱਖ ਕੌਮ ਦੇ ਮੁਖੀ ਵੱਲੋਂ ਵੀ ਖੁੱਲ੍ਹੇ ਤੌਰ ’ਤੇ ਕਿਹਾ ਗਿਆ ਹੈ ਕਿ ਐਸਜੀਪੀਸੀ ਜਾਂਚ ਵਿੱਚ ਹਰ ਤਰ੍ਹਾਂ ਦੀ ਮਦਦ ਕਰ ਰਹੀ ਹੈ। ਇਸ ਦੇ ਬਾਵਜੂਦ, ਸਰਕਾਰ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਸੰਵੇਦਨਸ਼ੀਲ ਮਾਮਲੇ ਵਿੱਚ ਸੰਤੁਲਨ ਅਤੇ ਸੰਜੀਦਗੀ ਨਾਲ ਕੰਮ ਲੈਣ। ਸਹਿਯੋਗ ਦੇ ਬਾਵਜੂਦ ਕਿਸੇ ਤਰ੍ਹਾਂ ਦੀ ਹਰਾਸਮੈਂਟ ਕਰਨਾ ਨਾਂ ਕੇਵਲ ਗਲਤ ਹੈ, ਸਗੋਂ ਨਿਆਂ ਪ੍ਰਕਿਰਿਆ ’ਤੇ ਵੀ ਸਵਾਲ ਖੜ੍ਹੇ ਕਰਦਾ ਹੈ।