ਬੁਲੰਦਸ਼ਹਿਰ: ਮਾਲ ਗੱਡੀ ਪਟੜੀ ਤੋਂ ਉਤਰੀ, 2 ਡੱਬੇ ਪਲਟ ਗਏ
ਹਾਦਸੇ ਦੀ ਜਾਣਚ ਲਈ ਰੇਲਵੇ ਦੇ ਉੱਚ ਅਧਿਕਾਰੀ ਅਤੇ ਤਕਨੀਕੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਉਹ ਰੇਲਵੇ ਲਾਈਨਾਂ ਅਤੇ ਗੱਡੀਆਂ ਦੀ ਮੁਰੰਮਤ ਵਿੱਚ ਲੱਗੇ ਹੋਏ ਹਨ ਤਾਂ ਜੋ ਜਲਦ ਤੋਂ ਜਲਦ ਸੇਵਾ
ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਖੁਰਜਾ ਜੰਕਸ਼ਨ ਰੇਲਵੇ ਸਟੇਸ਼ਨ ਦੇ ਨੇੜੇ ਇੱਕ ਮਾਲ ਗੱਡੀ ਪਟੜੀ ਤੋਂ ਉਤਰ ਗਈ ਹੈ। ਇਹ ਹਾਦਸਾ ਰਾਤ 12:30 ਵਜੇ ਦੇ ਕਰੀਬ ਵਾਪਰਿਆ, ਜਦੋਂ ਗੱਡੀ ਟੂਡਲਾ ਤੋਂ ਆ ਰਹੀ ਸੀ। ਇਸ ਦੌਰਾਨ ਦੋ ਡੱਬੇ ਪਟੜੀ ਤੋਂ ਉਤਰ ਕੇ ਪਲਟ ਗਏ। ਮੌਕੇ 'ਤੇ ਮੌਜੂਦ ਲੋਕੋ ਪਾਇਲਟ ਨੇ ਤੁਰੰਤ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕੀਤਾ।
ਹਾਦਸੇ ਦੀ ਜਾਣਚ ਲਈ ਰੇਲਵੇ ਦੇ ਉੱਚ ਅਧਿਕਾਰੀ ਅਤੇ ਤਕਨੀਕੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਉਹ ਰੇਲਵੇ ਲਾਈਨਾਂ ਅਤੇ ਗੱਡੀਆਂ ਦੀ ਮੁਰੰਮਤ ਵਿੱਚ ਲੱਗੇ ਹੋਏ ਹਨ ਤਾਂ ਜੋ ਜਲਦ ਤੋਂ ਜਲਦ ਸੇਵਾ ਮੁੜ ਸ਼ੁਰੂ ਕੀਤੀ ਜਾ ਸਕੇ। ਬੁਲੰਦਸ਼ਹਿਰ ਦੇ ਸੀਨੀਅਰ ਡੀਐਸਟੀਈ ਅਨਿਲ ਕੁਮਾਰ ਨੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਹਾਦਸੇ ਦੀ ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਹੁਣ ਤੱਕ ਕਿਸੇ ਕਿਸਮ ਦੀ ਜਾਨਮਾਲ ਦੀ ਹਾਨੀ ਦੀ ਜਾਣਕਾਰੀ ਨਹੀਂ ਮਿਲੀ ਹੈ। ਰੇਲਵੇ ਅਧਿਕਾਰੀਆਂ ਨੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਦੱਸਦੇ ਹੋਏ ਕਿਹਾ ਹੈ ਕਿ ਸਥਿਤੀ ਕਾਬੂ ਵਿੱਚ ਹੈ ਅਤੇ ਜਲਦ ਹੀ ਸੇਵਾਵਾਂ ਸਧਾਰਨ ਹੋ ਜਾਣਗੀਆਂ।