Government's big announcement amid LPG crisi, PNG ਕਨੈਕਸ਼ਨ ਲੈਣ 'ਤੇ ਮਿਲੇਗੀ 500 ਰੁਪਏ ਦੀ ਛੋਟ
ਮੰਤਰਾਲੇ ਨੇ ਮੰਨਿਆ ਹੈ ਕਿ LPG ਦੀ ਸਪਲਾਈ ਇਸ ਵੇਲੇ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ, ਹਾਲਾਂਕਿ ਦੇਸ਼ ਵਿੱਚ ਲੋੜੀਂਦਾ ਸਟਾਕ ਉਪਲਬਧ ਹੈ। ਇਸ ਮੁਸ਼ਕਲ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰ ਵੱਲੋਂ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਕਰਨ ਵਾਲਿਆਂ ਵਿਰੁੱਧ
ਨਵੀਂ ਦਿੱਲੀ: 16 ਮਾਰਚ, 2026
ਦੇਸ਼ ਵਿੱਚ ਲਗਾਤਾਰ ਡੂੰਘੇ ਹੁੰਦੇ LPG ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਖਪਤਕਾਰਾਂ ਨੂੰ ਰਾਹਤ ਦੇਣ ਲਈ ਇੱਕ ਵੱਡਾ ਫੈਸਲਾ ਲਿਆ ਹੈ। ਪੈਟਰੋਲੀਅਮ ਮੰਤਰਾਲੇ ਨੇ ਲੋਕਾਂ ਨੂੰ ਪਾਈਪਡ ਕੁਦਰਤੀ ਗੈਸ (PNG) ਕਨੈਕਸ਼ਨ ਅਪਣਾਉਣ ਲਈ ਉਤਸ਼ਾਹਿਤ ਕਰਨ ਦੀ ਮੁਹਿੰਮ ਵਿੱਢ ਦਿੱਤੀ ਹੈ, ਜਿਸ ਤਹਿਤ ਇੰਦਰਪ੍ਰਸਥ ਗੈਸ ਲਿਮਟਿਡ (IGL) ਸਮੇਤ ਕਈ ਹੋਰ ਪ੍ਰਮੁੱਖ ਗੈਸ ਕੰਪਨੀਆਂ PNG ਕਨੈਕਸ਼ਨ ਲੈਣ 'ਤੇ 500 ਰੁਪਏ ਦੀ ਵਿਸ਼ੇਸ਼ ਛੋਟ ਦੇ ਰਹੀਆਂ ਹਨ। ਸਰਕਾਰ ਨੇ 14 ਮਾਰਚ ਨੂੰ ਇੱਕ ਸਖ਼ਤ ਆਦੇਸ਼ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਖਪਤਕਾਰਾਂ ਕੋਲ ਪਹਿਲਾਂ ਹੀ PNG ਕਨੈਕਸ਼ਨ ਮੌਜੂਦ ਹਨ, ਉਨ੍ਹਾਂ ਨੂੰ ਆਪਣੇ LPG ਸਿਲੰਡਰ ਤੁਰੰਤ ਵਾਪਸ ਕਰਨੇ ਪੈਣਗੇ ਤਾਂ ਜੋ ਇਹ ਸਿਲੰਡਰ ਜ਼ਰੂਰਤਮੰਦਾਂ ਤੱਕ ਪਹੁੰਚਾਏ ਜਾ ਸਕਣ।
ਮੰਤਰਾਲੇ ਨੇ ਮੰਨਿਆ ਹੈ ਕਿ LPG ਦੀ ਸਪਲਾਈ ਇਸ ਵੇਲੇ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ, ਹਾਲਾਂਕਿ ਦੇਸ਼ ਵਿੱਚ ਲੋੜੀਂਦਾ ਸਟਾਕ ਉਪਲਬਧ ਹੈ। ਇਸ ਮੁਸ਼ਕਲ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰ ਵੱਲੋਂ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਕਰਨ ਵਾਲਿਆਂ ਵਿਰੁੱਧ ਦੇਸ਼ ਭਰ ਵਿੱਚ ਸਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਿਰਫ਼ 15 ਮਾਰਚ ਨੂੰ ਹੀ ਦੇਸ਼ ਭਰ ਦੇ 1,100 ਤੋਂ ਵੱਧ ਗੈਸ ਆਊਟਲੈਟਾਂ 'ਤੇ ਅਚਾਨਕ ਛਾਪੇਮਾਰੀ ਕੀਤੀ ਗਈ ਹੈ ਅਤੇ ਬੇਨਿਯਮੀਆਂ ਨੂੰ ਰੋਕਣ ਲਈ ਡਿਲੀਵਰੀ ਕੋਡ ਰਾਹੀਂ ਹੀ ਸਿਲੰਡਰ ਵੰਡਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਜ ਸਰਕਾਰਾਂ ਨੂੰ ਵੀ ਉੱਚ-ਪੱਧਰੀ ਮੀਟਿੰਗਾਂ ਕਰਨ ਅਤੇ ਕੰਟਰੋਲ ਰੂਮ ਸਥਾਪਤ ਕਰਨ ਲਈ ਕਿਹਾ ਗਿਆ ਹੈ।
ਪੈਟਰੋਲੀਅਮ ਮੰਤਰਾਲੇ ਦੀ ਅਧਿਕਾਰੀ ਸੁਜਾਤਾ ਸ਼ਰਮਾ ਨੇ ਦੱਸਿਆ ਕਿ ਵਪਾਰਕ LPG ਸਿਲੰਡਰਾਂ ਦੀ ਨਿਰਵਿਘਨ ਵੰਡ ਲਈ ਰਾਜ ਸਰਕਾਰਾਂ ਨੂੰ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ। ਘਰੇਲੂ LPG ਉਤਪਾਦਨ ਵਿੱਚ ਪਿਛਲੇ ਸਮੇਂ ਦੌਰਾਨ 36 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਪਰ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸਰਕਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਨਿਕ ਬੁਕਿੰਗ ਤੋਂ ਗੁਰੇਜ਼ ਕਰਨ। ਸਰਕਾਰ ਦਾ ਪੂਰਾ ਜ਼ੋਰ ਇਸ ਗੱਲ 'ਤੇ ਹੈ ਕਿ ਉਦਯੋਗਿਕ ਅਤੇ ਘਰੇਲੂ ਖਪਤਕਾਰਾਂ ਨੂੰ ਲੋੜੀਂਦੀ ਗੈਸ ਮਿਲ ਸਕੇ ਅਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਸਪਲਾਈ ਚੇਨ ਨੂੰ ਸੁਚਾਰੂ ਬਣਾਇਆ ਜਾਵੇ।