ਰਾਜਪਾਲ ਨੇ ਕੱਚੀਆਂ ਕਲੋਨੀਆਂ ਦੀ NOC ਸਬੰਧੀ ਕਾਨੂੰਨ ਨੂੰ ਪ੍ਰਵਾਨਗੀ ਦਿੱਤੀ
ਰਾਜਪਾਲ ਨੇ ਕੱਚੀਆਂ ਕਲੋਨੀਆਂ ਦੀ NOC ਸਬੰਧੀ ਕਾਨੂੰਨ ਨੂੰ ਪ੍ਰਵਾਨਗੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਦੀ ਮਿਹਨਤ ਰੰਗ ਲਿਆਈ
ਰਾਜਪਾਲ ਨੇ ਕੱਚੀਆਂ ਕਲੋਨੀਆਂ ਦੀ ਐਨਓਸੀ ਸਬੰਧੀ ਕਾਨੂੰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ
ਮੁੱਖ ਮੰਤਰੀ ਭਗਵੰਤ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਆਪਣਾ ਵਾਅਦਾ ਨਿਭਾਇਆ
2018 ਤੋਂ ਬਾਅਦ ਕਿਸੇ ਵੀ ਸਰਕਾਰ ਨੇ ਕੱਚੀਆਂ ਕਲੋਨੀਆਂ ਦਾ ਮਸਲਾ ਹੱਲ ਨਹੀਂ ਕੀਤਾ
ਆਮ ਲੋਕਾਂ ਨੂੰ ਉਨ੍ਹਾਂ ਦੀ ਮਿਹਨਤ ਦੀ ਕਮਾਈ ਦਾ ਇਨਸਾਫ਼ ਮਿਲਿਆ ਹੈ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ।
ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਉਨ੍ਹਾਂ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਦੋਸ਼ੀ ਪਾਏ ਜਾਣ 'ਤੇ ਸਖ਼ਤ ਸਜ਼ਾ ਹੋਵੇਗੀ।