Governor Gulab Chand Kataria ਨੇ ਵਰਿੰਦਾਵਨ ’ਚ ਵਾਪਰੀ ਘਟਨਾ ਤੇ ਕੀਤਾ ਦੁੱਖ ਪ੍ਰਗਟ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਵਾਪਰੀ ਘਟਨਾ ਦੁਖਤ ਹੈ ਅਤੇ ਸਾਰੀ ਘਟਨਾ ਕੀ ਜਾਂਚ ਕਰਵਾਈ ਜਾਏਗੀ
ਫਤਿਹਗੜ੍ਹ ਸਾਹਿਬ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ।ਰਾਜਪਾਲ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਵੱਲੋਂ ਰਾਜਪਾਲ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਦੀ ਧਰਤੀ ਪੂਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਧਰਮ ਦੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੰਦੀ ਹੈ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਵਾਪਰੀ ਘਟਨਾ ਦੁਖਤ ਹੈ ਅਤੇ ਸਾਰੀ ਘਟਨਾ ਕੀ ਜਾਂਚ ਕਰਵਾਈ ਜਾਏਗੀ ਅਤੇ ਇਸ ਮਾਮਲੇ ਵਿੱਚ ਜੋ ਵੀ ਕਸੂਰਵਾਰ ਹੋਵੇਗਾ ਉਸਦੀ ਜਾਂਚ ਕਰਵਾ ਕੇ ਸਖਤ ਸਜ਼ਾ ਦਿੱਤੀ ਜਾਵੇਗੀ।