ਰਾਜਪਾਲ ਨੇ ਪੰਜਾਬ ਸਰਕਾਰ ਦੀ ਮੰਗ ਨੂੰ ਕੀਤਾ ਰੱਦ: SDRF ਫ਼ੰਡ ਨੂੰ ਲੈ ਰਾਜਪਾਲ ਨੇ ਦੇ ਕੀਤੇ ਵੱਡੇ ਖੁਲਾਸੇ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਸਡੀਆਰਐਫ ਫੰਡ ਨੰ ਲੈ ਕਿ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ। ਕੇਂਦਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਚਕਾਰ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਦੀ ਵਰਤੋਂ ਦੇ ਨਿਯਮਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫੰਡਾਂ ਨਾਲ ਸਬੰਧਤ ਮਾਪਦੰਡਾਂ ਵਿੱਚ ਸੋਧ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।

Update: 2025-10-03 09:22 GMT

ਚੰਡੀਗੜ੍ਹ (ਗੁਰਪਿਆਰ ਥਿੰਦ): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਸਡੀਆਰਐਫ ਫੰਡ ਨੰ ਲੈ ਕਿ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ। ਕੇਂਦਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਚਕਾਰ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਦੀ ਵਰਤੋਂ ਦੇ ਨਿਯਮਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫੰਡਾਂ ਨਾਲ ਸਬੰਧਤ ਮਾਪਦੰਡਾਂ ਵਿੱਚ ਸੋਧ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।



ਕਟਾਰੀਆ ਨੇ ਕਿਹਾ ਕਿ SDRF ਦੇ ਮਾਪਦੰਡ ਪੂਰੇ ਦੇਸ਼ ਲਈ ਨਿਰਧਾਰਿਤ ਹਨ ਅਤੇ ਕਿਸੇ ਇੱਕ ਰਾਜ ਲਈ ਇਨ੍ਹਾਂ ਵਿਚ ਫੇਰਬਦਲ ਨਹੀਂ ਕੀਤਾ ਜਾ ਸਕਦਾ। ਰਾਜਪਾਲ ਨੇ ਕਿਹਾ ਕਿ ਐਸਡੀਆਰਐਫ ਨੂੰ ਲੈ ਕਿ ਕੋਈ ਵੀ ਸੋਧ ਇੱਕ ਰਾਜ ਦੇ ਆਧਾਰ ਉੱਤੇ ਨਹੀਂ ਕੀਤੀ ਜਾਂਦੀ ਬਲਕਿ ਇਹ ਪੂਰੀ ਸਮੂਹਿਕ ਰਾਜਾਂ ਦੇ ਰੂਪ ਵਿੱਚ ਕੀਤੀ ਜਾਂਦੀ ਹੈ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਰਾਹਤ ਅਤੇ ਮੁਆਵਜ਼ੇ ਲਈ SDRF ਵਿੱਚ 12000 ਕਰੋੜ ਰੁਪਏ ਪਹਿਲਾਂ ਹੀ ਉਪਲਬਧ ਹਨ।


ਰਾਜਪਾਲ ਦਾ ਇਹ ਬਿਆਨ ਸੂਬਾ ਸਰਕਾਰ ਵੱਲੋਂ ਨਿਯਮਾਂ ਵਿੱਚ ਸੋਧ ਦੀ ਮੰਗ ਦੇ ਮੱਦੇਨਜ਼ਰ ਆਇਆ ਹੈ, ਜਿਸ ਨਾਲ ਸੂਬੇ ਨੂੰ ਪਿਛਲੇ ਚਾਰ ਦਹਾਕਿਆਂ ਵਿੱਚ ਪੰਜਾਬ ਵਿੱਚ ਆਏ ਸਭ ਤੋਂ ਭਿਆਨਕ ਹੜ੍ਹਾਂ ਦੇ ਪੀੜਤਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਖੁੱਲ੍ਹ ਮਿਲ ਸਕੇ। ਦਰਅਸਲ ਪੰਜਾਬ ਵਿੱਚ ਹੜ੍ਹਾਂ ਨਾਲ ਕਾਫੀ ਨੁਕਸਾਨ ਹੋਇਆ ਸੀ ਜਿਸ ਵਿੱਚ 60 ਲੋਕਾਂ ਦੀ ਮੌਤ ਹੋ ਗਈ ਸੀ ਅਤੇ 2300 ਪਿੰਡ ਪ੍ਰਭਾਵਿਤ ਹੋ ਗਏ ਸਨ ਅਤੇ ਕਿਸਾਨਾਂ ਦੀ ਪੰਜ ਲੱਖ ਏਕੜ ਦੇ ਕਰੀਬ ਫ਼ਸਲ ਡੁੱਬ ਕਿ ਤਬਾਹ ਹੋ ਗਈ ਸੀ।


ਹੜ੍ਹਾਂ ਨਾਲ ਹੋਏ ਭਾਰੀ ਨੁਸਸਾਨ ਨੂੰ ਲੈ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ਼ ਦੀ ਮੰਗ ਰੱਖੀ ਸੀ ਜਿਸ ਉੱਤੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਕੋਲ ਫੰਡਾਂ ਦੀ ਕਮੀ ਹੈ ਪੰਜਾਬ ਦੇ SDRF ਵਿੱਚ ਸਿਰਫ਼ 6000 ਕਰੋੜ ਰੁਪਏ ਹਨ। ਇਸ ਹਫ਼ਤੇ ਦੇ ਸ਼ੁਰੂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਵਿਚ ਹੜ੍ਹਾਂ ਕਰਕੇ 13,800 ਕਰੋੜ ਰੁਪਏ ਦੇ ਨੁਕਸਾਨ ਦਾ ਹਵਾਲਾ ਦਿੰਦੇ ਹੋਏ 20000 ਕਰੋੜ ਰੁਪਏ ਦੇ ਹੜ੍ਹ ਰਾਹਤ ਪੈਕੇਜ ਦੀ ਮੰਗ ਕੀਤੀ ਸੀ। ਪਰ ਕੇਂਦਰ ਨੇ ਕਿਹਾ ਸੀ ਪੰਜਾਬ ਕੋਲ ਵਾਧੂ ਫੰਡ ਪਏ ਹਨ।


ਗ੍ਰਹਿ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਮਦਦ ਦਾ ਪੂਰਾ ਭਰੋਸ਼ਾ ਦਿੱਤਾ ਸੀ ਅਤੇ ਸ਼ਾਹ ਨੇ ਹਾਲਾਂਕਿ ਕਿਹਾ ਸੀ ਕਿ ਸੂਬੇ ਕੋਲ SDRF ਵਿੱਚ 12000 ਕਰੋੜ ਰੁਪਏ ਪਏ ਹਨ ਅਤੇ ਉਹਨਾਂ ਨੇ 1600 ਕਰੋੜ ਰੁਪਏ ਦੇ ਪੈਕੇਜ਼ ਨੂੰ ਟੌਕਣ ਮਨੀ ਦੱਸਿਆ ਸੀ ਅਤੇ ਪੰਜਾਬ ਦੀ ਹੋਰ ਮਦਦ ਕਰਨ ਲਈ ਆਖਿਆ ਸੀ।

Tags:    

Similar News