ਹਰਜਿੰਦਰ ਸਿੰਘ ਧਾਮੀ ਨੇ ਰਚਿਆ ਇਤਿਹਾਸ 5ਵੀਂ ਵਾਰ ਬਣੇ SGPC ਦੇ ਪ੍ਰਧਾਨ
ਹਰਜਿੰਦਰ ਸਿੰਘ ਧਾਮੀ ਨੇ ਇੱਕ ਵਾਰ ਫੇਰ ਇਤਿਹਾਸ ਰਚ ਦਿੱਤਾ ਹੈ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਬਣ ਗਏ ਹਨ। ਇਹਨਾਂ ਚੋਣਾਂ ਵਿੱਚ ਕੁੱਲ 136 ਮੈਂਬਰਾਂ ਨੇ ਵੋਟਿੰਗ ਕੀਤੀ ਸੀ ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 117 ਵੋਂਟਾਂ ਮਿਲੀਆਂ ਅਤੇ ਉਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ।
ਅੰਮ੍ਰਿਤਸਰ : ਹਰਜਿੰਦਰ ਸਿੰਘ ਧਾਮੀ ਨੇ ਇੱਕ ਵਾਰ ਫੇਰ ਇਤਿਹਾਸ ਰਚ ਦਿੱਤਾ ਹੈ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਬਣ ਗਏ ਹਨ। ਇਹਨਾਂ ਚੋਣਾਂ ਵਿੱਚ ਕੁੱਲ 136 ਮੈਂਬਰਾਂ ਨੇ ਵੋਟਿੰਗ ਕੀਤੀ ਸੀ ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 117 ਵੋਂਟਾਂ ਮਿਲੀਆਂ ਅਤੇ ਉਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ।
ਹਰਜਿੰਦਰ ਸਿੰਘ ਧਾਮੀ ਦੇ ਵਿਰੋਧ ਵਿੱਚ ਮਿੱਠੂ ਸਿੰਘ ਕਾਹਨੇਕੇ ਨੂੰ ਉਤਾਰਿਆ ਗਿਆ ਸੀ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਇਹਨਾਂ ਦੇ ਨਾਂ ਦਾ ਸਮਰਥਨ ਕੀਤਾ ਸੀ। ਪਰ ਇਸ ਚੋਣ ਵਿੱਚ ਉਹਨਾਂ ਨੂੰ ਸਿਰਫ 18 ਵੋਟਾਂ ਪਈਆਂ। ਅਤੇ ਵੱਡੀ ਗੱਲ ਇਹ ਵੀ ਹੈ ਕਿ ਇਸ ਚੋਣ ਵਿੱਚ 1 ਮੈਂਬਰ ਦੀ ਵੋਟ ਰੱਦ ਹੋ ਗਈ ਸੀ।
ਇਸ ਚੋਣ ਨੂੰ ਲੈ ਕਿ ਇਮਾਨ ਸਿੰਘ ਵੱਲੋਂ ਵਿਰੋਧ ਕੀਤਾ ਗਿਆ ਸੀ ਅਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਉਹਨਾਂ ਦੇ ਅਨੁਸਾਰ ਉਹਨਾਂ ਨੇ ਕਿਹਾ ਸੀ ਕਿ ਇਹ ਚੋਣ ਹਰਾਮ ਚੋਣ ਹੈ ਉਹਨਾਂ ਨੇ ਕਿਹਾ ਕੇ ਸ਼੍ਰੋਮਣੀ ਕਮੇਟੀ ਦੀ ਚੋਣ ਹੋਣੀ ਚਾਹੀਦੀ ਹੈ ਨਾਂ ਕਿ ਪ੍ਰਧਾਨ ਦੀ ਇਸ ਕਰਕੇ ਉਹਨਾਂ ਨੇ ਮਤਾ ਪਾਉਣ ਲਈ ਰੋਸ਼ ਪ੍ਰਦਰਸ਼ਨ ਵੀ ਕੀਤਾ।