ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਚੰਡੀਗੜ੍ਹ ਵਿੱਚ ਹਰਿਆਣਾ ਸਿਵਲ ਸਕੱਤਰੇਤ ਵਿੱਚ ਜੁਆਇਨ ਕਰ ਗਏ ਅਤੇ ਚਾਰਜ ਸੰਭਾਲਦੇ ਹੀ ਇੱਕ ਵੱਡਾ ਫੈਸਲਾ ਲਿਆ।
ਉਨ੍ਹਾਂ ਨੇ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗੰਭੀਰ ਕਿਡਨੀ ਦੇ ਮਰੀਜ਼ਾਂ ਨੂੰ ਮੁਫਤ ਡਾਇਲਸਿਸ ਸੇਵਾ ਤੋਹਫੇ ਵਜੋਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਾਰੇ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਡਾਇਲਸਿਸ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।