ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੁਲਤਵੀ
ਇਸ ਦਾ ਕਾਰਨ ਅੰਮ੍ਰਿਤਸਰ ਵਿੱਚ ਵਕੀਲਾਂ 'ਤੇ ਹੋਏ ਹਮਲੇ ਦੇ ਵਿਰੋਧ ਵਿੱਚ ਪੂਰੇ ਪੰਜਾਬ ਵਿੱਚ ਵਕੀਲਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਸੀ।
By : Gill
Update: 2025-08-04 07:57 GMT
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ ਨਹੀਂ ਹੋ ਸਕੀ। ਇਸ ਦਾ ਕਾਰਨ ਅੰਮ੍ਰਿਤਸਰ ਵਿੱਚ ਵਕੀਲਾਂ 'ਤੇ ਹੋਏ ਹਮਲੇ ਦੇ ਵਿਰੋਧ ਵਿੱਚ ਪੂਰੇ ਪੰਜਾਬ ਵਿੱਚ ਵਕੀਲਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਸੀ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 6 ਅਗਸਤ, 2025 ਨੂੰ ਹੋਵੇਗੀ। ਵਕੀਲਾਂ ਦੀ ਹੜਤਾਲ ਕਾਰਨ ਅਦਾਲਤੀ ਕਾਰਵਾਈ ਠੱਪ ਰਹੀ, ਜਿਸ ਕਾਰਨ ਮਜੀਠੀਆ ਦੇ ਕੇਸ ਦੀ ਸੁਣਵਾਈ ਮੁਲਤਵੀ ਕਰਨੀ ਪਈ।