ਲੰਡਨ 'ਚ ਅਮਰੀਕੀ ਦੂਤਾਵਾਸ ਦੇ ਬਾਹਰ ਜ਼ਬਰਦਸਤ ਧ-ਮਾਕਾ
ਲੋਕਾਂ ਨੂੰ ਇਮਾਰਤ ਤੋਂ ਬਾਹਰ ਕੱਢਿਆ
ਲੰਡਨ : ਲੰਡਨ ਵਿੱਚ ਅਮਰੀਕੀ ਦੂਤਾਵਾਸ ਦੇ ਬਾਹਰ ਇੱਕ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਮੈਟਰੋਪੋਲੀਟਨ ਪੁਲਿਸ ਨੇ ਧਮਾਕੇ ਦੀ ਪੁਸ਼ਟੀ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੱਧ ਲੰਡਨ ਵਿੱਚ ਅਮਰੀਕੀ ਦੂਤਾਵਾਸ ਦੇ ਨੇੜੇ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।
ਅਧਿਕਾਰੀਆਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਮੈਟਰੋਪੋਲੀਟਨ ਪੁਲਿਸ ਨੇ ਲਿਖਿਆ: “ਸਾਨੂੰ ਨੌਂ ਐਲਮਜ਼ ਵਿੱਚ ਅਮਰੀਕੀ ਦੂਤਾਵਾਸ ਦੇ ਨੇੜੇ ਇੱਕ ਘਟਨਾ ਬਾਰੇ ਆਨਲਾਈਨ ਪਤਾ ਲੱਗਾ ਹੈ। ਇਹਤਿਆਤ ਵਜੋਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਅਧਿਕਾਰੀ ਸ਼ੱਕੀ ਪੈਕੇਜ ਦੀ ਜਾਂਚ ਕਰ ਰਹੇ ਹਨ।
ਪੁਲਿਸ ਨੂੰ ਸ਼ੱਕੀ ਪੈਕੇਜ ਮਿਲਣ ਤੋਂ ਬਾਅਦ ਅਮਰੀਕੀ ਦੂਤਾਵਾਸ ਦੇ ਆਲੇ-ਦੁਆਲੇ ਦੇ ਵਿਅਸਤ ਖੇਤਰ ਨੂੰ ਘੇਰ ਲਿਆ ਗਿਆ ਹੈ। ਇਸ ਦੇ ਨਾਲ ਹੀ ਕਈ ਲੋਕਾਂ ਨੂੰ ਇਮਾਰਤ ਤੋਂ ਬਾਹਰ ਕੱਢਿਆ ਗਿਆ ਹੈ। ਫਿਲਹਾਲ ਕਈ ਕਰਮਚਾਰੀ ਅਜੇ ਵੀ ਇਮਾਰਤ ਦੇ ਅੰਦਰ ਹੀ ਹਨ।