ਇਨ੍ਹਾਂ ਰਾਜਾਂ 'ਚ ਭਾਰੀ ਮੀਂਹ ਤੇ ਠੰਢ ਦੀ ਲਹਿਰ
ਜਦਕਿ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ 'ਚ ਪਾਰਾ 0 ਤੋਂ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੇਸ਼ ਦੇ ਮੈਦਾਨੀ ਇਲਾਕਿਆਂ 'ਚ ਪੰਜਾਬ ਦੇ ਆਦਮਪੁਰ
ਨਵੀਂ ਦਿੱਲੀ : ਦੇਸ਼ ਵਿੱਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਕੁਝ ਥਾਵਾਂ 'ਤੇ ਭਾਰੀ ਮੀਂਹ ਪੈ ਰਿਹਾ ਹੈ ਅਤੇ ਕਈ ਥਾਵਾਂ 'ਤੇ ਬਹੁਤ ਜ਼ਿਆਦਾ ਠੰਡ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ਵੀ ਤੇਜ਼ੀ ਨਾਲ ਡਿੱਗ ਰਿਹਾ ਹੈ, ਜਿਸ ਕਾਰਨ ਕਈ ਰਾਜਾਂ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਹੋਈ ਹੈ।
ਅੱਜ ਬੰਗਾਲ ਦੀ ਖਾੜੀ ਦੇ ਦੱਖਣ-ਪੱਛਮ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਿਆ ਹੈ, ਸਬੰਧਿਤ ਚੱਕਰਵਾਤੀ ਚੱਕਰ ਮੱਧ-ਟ੍ਰੋਪੋਸਫੇਰਿਕ ਪੱਧਰ ਤੱਕ ਫੈਲਿਆ ਹੋਇਆ ਹੈ। ਅਗਲੇ 2 ਦਿਨਾਂ 'ਚ ਇਸ ਦੇ ਤਾਮਿਲਨਾਡੂ ਤੱਟ ਵੱਲ ਵਧਣ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਕਾਰਨ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਵਿੱਚ 18-19 ਦਸੰਬਰ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੁਡੂਚੇਰੀ ਵਿੱਚ 17-20 ਦਸੰਬਰ ਅਤੇ ਕੇਰਲ ਵਿੱਚ 17-21 ਦਸੰਬਰ ਦੌਰਾਨ ਬੱਦਲ ਛਾਏ ਰਹਿਣਗੇ। ਨਾਲ ਹੀ, 19-20 ਦਸੰਬਰ ਨੂੰ ਉੜੀਸਾ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਇਨ੍ਹਾਂ ਸੂਬਿਆਂ 'ਚ ਤੇਜ਼ ਹਵਾਵਾਂ ਵੀ ਚੱਲਣਗੀਆਂ।
ਅਗਲੇ 5-7 ਦਿਨਾਂ ਤੱਕ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸ਼ੀਤ ਲਹਿਰ ਤੋਂ ਗੰਭੀਰ ਸ਼ੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਸ਼ੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਹਰਿਆਣਾ ਦੇ ਵੱਖ-ਵੱਖ ਇਲਾਕਿਆਂ 'ਚ 50 ਤੋਂ 200 ਮੀਟਰ ਤੱਕ ਸੰਘਣੀ ਧੁੰਦ ਦਰਜ ਕੀਤੀ ਗਈ।
ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਦੇ ਜ਼ਿਆਦਾਤਰ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ ਮਾਈਨਸ 'ਚ ਰਿਹਾ, ਜਦਕਿ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮੱਧ ਪ੍ਰਦੇਸ਼ 'ਚ ਪਾਰਾ 0 ਤੋਂ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੇਸ਼ ਦੇ ਮੈਦਾਨੀ ਇਲਾਕਿਆਂ 'ਚ ਪੰਜਾਬ ਦੇ ਆਦਮਪੁਰ ਏਅਰਪੋਰਟ ਖੇਤਰ 'ਚ ਸਭ ਤੋਂ ਘੱਟ ਤਾਪਮਾਨ 1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਛੱਤੀਸਗੜ੍ਹ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 1-2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਬਿਹਾਰ, ਪੱਛਮੀ ਬੰਗਾਲ, ਮੱਧ ਪ੍ਰਦੇਸ਼ ਵਿੱਚ 1-2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਦਿੱਲੀ, ਯੂਪੀ, ਹਰਿਆਣਾ, ਚੰਡੀਗੜ੍ਹ ਅਤੇ ਗੁਜਰਾਤ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਹੈ।