ਹਾਈ ਕੋਰਟ ਪੰਜਾਬ ਦੀਆਂ ਭਾਵਨਾਵਾਂ ਦਾ ਆਦਰ ਕਰੇ : ਚੀਮਾ

ਚੀਮਾ ਨੇ ਕਿਹਾ, "ਮੈਂ ਹਾਈ ਕੋਰਟ ਨੂੰ ਬੇਨਤੀ ਕਰਦਾ ਹਾਂ ਕਿ ਪੰਜਾਬ ਵਿਰੁੱਧ ਐਸਾ ਕੋਈ ਫੈਸਲਾ ਨਾ ਆਵੇ

By :  Gill
Update: 2025-05-05 10:36 GMT

ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਵਲੋਂ ਪੰਜਾਬ ਸਰਕਾਰ ਵਿਰੁੱਧ ਪੰਜਾਬ-ਹਰਿਆਣਾ ਹਾਈ ਕੋਰਟ ਦਾ ਰੁਖ ਕਰਨ ਦੇ ਮਾਮਲੇ 'ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਭਾਵੁਕ ਅਪੀਲ ਕੀਤੀ। ਉਨ੍ਹਾਂ ਨੇ ਅਦਾਲਤ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ 'ਤੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕਜੁੱਟ ਹਨ ਅਤੇ ਹਾਈ ਕੋਰਟ ਪੰਜਾਬ ਦੀਆਂ ਭਾਵਨਾਵਾਂ ਦਾ ਆਦਰ ਕਰੇ। ਚੀਮਾ ਨੇ ਕਿਹਾ, "ਮੈਂ ਹਾਈ ਕੋਰਟ ਨੂੰ ਬੇਨਤੀ ਕਰਦਾ ਹਾਂ ਕਿ ਪੰਜਾਬ ਵਿਰੁੱਧ ਐਸਾ ਕੋਈ ਫੈਸਲਾ ਨਾ ਆਵੇ, ਜੋ 3 ਕਰੋੜ ਪੰਜਾਬੀਆਂ ਦੇ ਦਿਲ ਤੋੜੇ।" ਉਨ੍ਹਾਂ ਨੇ ਜ਼ੋਰ ਦੇ ਕੇ ਆਖਿਆ ਕਿ ਇਹ ਮਾਮਲਾ ਸੂਬੇ ਦੀ ਇਕਜੁੱਟਤਾ ਅਤੇ ਹੱਕਾਂ ਨਾਲ ਜੁੜਿਆ ਹੋਇਆ ਹੈ।




 


Tags:    

Similar News