ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ
ਇਸ ਲਈ, ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਅਤੇ ਸੀਨੀਅਰ ਸੈਕੰਡਰੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ। ਇਹ ਫੈਸਲਾ
By : Gill
Update: 2025-08-26 12:07 GMT
ਚੰਡੀਗੜ੍ਹ - ਪੰਜਾਬ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਤੱਕ ਹੋਰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਸ ਲਈ, ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਅਤੇ ਸੀਨੀਅਰ ਸੈਕੰਡਰੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ। ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।