ਪੰਜਾਬ ਵਿਚ ਹਰਿਆਣਾ ਦੀ ਨਾਜਾਇਜ਼ ਸ਼ਰਾਬ ਦੀ ਤਸਕਰੀ, 3 ਜਣੇ ਗ੍ਰਿਫ਼ਤਾਰ

By :  Gill
Update: 2024-10-11 07:45 GMT

ਮਨਸਾ : ਪੰਜਾਬ ਦੇ ਮਾਨਸਾ ਵਿੱਚ ਆਬਕਾਰੀ ਵਿਭਾਗ ਅਤੇ ਭੀਖੀ ਪੁਲੀਸ ਨੇ ਹਰਿਆਣਾ ਨੰਬਰ ਵਾਲੀ ਫਾਰਚੂਨਰ ਤੋਂ ਹਰਿਆਣਾ ਮਾਰਕਾ ਦੀ 40 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਆਬਕਾਰੀ ਵਿਭਾਗ ਦੇ ਏਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਭੀਖੀ ਪੁਲੀਸ ਦੇ ਸਹਿਯੋਗ ਨਾਲ ਪਿੰਡ ਬੱਪੀਆਣਾ ਨੇੜੇ ਇੱਕ ਹਰਿਆਣਾ ਨੰਬਰ ਦੀ ਫਾਰਚੂਨਰ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿੱਚੋਂ 40 ਰੁਪਏ ਨਜਾਇਜ਼ ਸ਼ਰਾਬ ਬਰਾਮਦ ਹੋਈ।

ਜਦਕਿ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੋਨੂੰ ਕੁਮਾਰ ਅਤੇ ਮਹਿੰਦਰ ਕੁਮਾਰ ਵਾਸੀ ਹਿਸਾਰ, ਹਰਿਆਣਾ ਵਜੋਂ ਹੋਈ ਹੈ। ਦੋਵਾਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Tags:    

Similar News