ਚੰਡੀਗੜ੍ਹ 'ਚ ਆਜ਼ਾਦ ਅਬਜ਼ਰਵਰ ਦੀ ਹਾਜ਼ਰੀ 'ਚ ਹੋਵੇਗੀ ਮੇਅਰ ਦੀ ਚੋਣ

ਸੁਪਰੀਮ ਕੋਰਟ ਦੇ ਜੱਜਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪੁੱਛਿਆ ਕਿ ਕੀ ਆਜ਼ਾਦ ਅਤੇ ਨਿਰਪੱਖ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸੁਤੰਤਰ ਨਿਗਰਾਨ ਨਿਯੁਕਤ ਕੀਤਾ ਜਾ ਸਕਦਾ ਹੈ।;

Update: 2025-01-27 09:22 GMT

ਚੰਡੀਗੜ੍ਹ ਵਿੱਚ ਮੇਅਰ ਦੀ ਚੋਣ 30 ਜਨਵਰੀ ਨੂੰ ਹੋਵੇਗੀ, ਜਿਸ ਵਿੱਚ ਆਜ਼ਾਦ ਅਬਜ਼ਰਵਰ ਦੀ ਹਾਜ਼ਰੀ ਹੋਵੇਗੀ। ਇਹ ਫੈਸਲਾ ਸੁਪਰੀਮ ਕੋਰਟ ਵੱਲੋਂ ਲਿਆ ਗਿਆ ਹੈ, ਜਿਸ ਨੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਮੇਅਰ ਕੁਲਦੀਪ ਕੁਮਾਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਪ੍ਰੇਮਲਤਾ ਨੇ ਚੋਣਾਂ ਲਈ ਨਾਮਜ਼ਦਗੀ ਭਰ ਦਿੱਤੀ ਹੈ। ਕੁਲਦੀਪ ਕੁਮਾਰ ਵੱਲੋਂ ਦਾਇਰ ਪਟੀਸ਼ਨ ਵਿੱਚ ਪਿਛਲੀਆਂ ਚੋਣਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦਾ ਜ਼ਿਕਰ ਕੀਤਾ ਗਿਆ ਸੀ, ਜਿਸ ਵਿੱਚ ਗੁਪਤ ਬੈਲਟ ਰਾਹੀਂ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਗਈ ਸੀ।

ਸੁਪਰੀਮ ਕੋਰਟ ਦੇ ਜੱਜਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪੁੱਛਿਆ ਕਿ ਕੀ ਆਜ਼ਾਦ ਅਤੇ ਨਿਰਪੱਖ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸੁਤੰਤਰ ਨਿਗਰਾਨ ਨਿਯੁਕਤ ਕੀਤਾ ਜਾ ਸਕਦਾ ਹੈ।

ਦਰਅਸਲ ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਨਾਲ ਸਬੰਧਤ ਮਾਮਲੇ ਦੀ ਅੱਜ (27 ਜਨਵਰੀ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਮੇਅਰ ਦੀ ਚੋਣ 30 ਜਨਵਰੀ ਨੂੰ ਸੁਤੰਤਰ ਅਬਜ਼ਰਵਰ ਦੀ ਮੌਜੂਦਗੀ ਵਿੱਚ ਹੋਵੇਗੀ। ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹੋਵੇਗੀ। ਸੁਰੱਖਿਆ ਸਬੰਧੀ ਸਾਰੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਐਡਵੋਕੇਟ ਫੈਰੀ ਸੋਫਤ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਕਿਹਾ ਕਿ ਮੇਅਰ ਦੇ ਕਾਰਜਕਾਲ ਸਬੰਧੀ ਹਾਈ ਕੋਰਟ ਵੱਲੋਂ ਜਾਰੀ ਹੁਕਮ ਜਾਰੀ ਰਹਿਣਗੇ।

ਪਿਛਲੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੇ ਜੱਜਾਂ ਸੂਰਿਆ ਕਾਂਤ ਅਤੇ ਐਨ ਕੋਟਿਸਵਰ ਸਿੰਘ ਦੇ ਬੈਂਚ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ ਕਿ ਕੀ ਆਜ਼ਾਦ ਅਤੇ ਨਿਰਪੱਖ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸੁਤੰਤਰ ਨਿਗਰਾਨ ਨਿਯੁਕਤ ਕੀਤਾ ਜਾ ਸਕਦਾ ਹੈ। ਅਦਾਲਤ ਨੇ ਕਿਹਾ ਕਿ ਕੁਲਦੀਪ ਕੁਮਾਰ ਦੀ ਚਿੰਤਾ ਇਹ ਹੈ ਕਿ ਵੋਟਰਾਂ ਨੂੰ ਚੋਣਾਂ ਦੌਰਾਨ ਆਜ਼ਾਦ ਅਤੇ ਨਿਰਪੱਖ ਵਿਕਲਪ ਮਿਲਣੇ ਚਾਹੀਦੇ ਹਨ।

ਅਦਾਲਤ ਨੇ ਕਿਹਾ ਸੀ ਕਿ 30 ਜਨਵਰੀ ਨੂੰ ਹੋਣ ਵਾਲੀ ਮੇਅਰ ਦੀ ਚੋਣ ਲਈ ਸੇਵਾਮੁਕਤ ਜੱਜ ਦੀ ਨਿਯੁਕਤੀ ਦੇ ਸੀਮਤ ਉਦੇਸ਼ ਲਈ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ। ਚੋਣ ਪ੍ਰਕਿਰਿਆ ਉਨ੍ਹਾਂ ਦੀ ਨਿਗਰਾਨੀ ਹੇਠ ਹੋਵੇਗੀ। ਕਾਰਟ ਨੇ ਸਪੱਸ਼ਟ ਕੀਤਾ ਹੈ ਕਿ ਇਸ ਦੌਰਾਨ ਚੋਣ ਪ੍ਰਕਿਰਿਆ ਜਾਰੀ ਰਹੇਗੀ।

In Chandigarh, the election of the mayor will be held in  

Tags:    

Similar News