ਪੰਜਾਬ ਦੇ ਕਈ ਪਿੰਡਾਂ ਵਿੱਚ ਸਿਰਫ਼ ਵਿਧਵਾ ਔਰਤਾਂ ਹੀ ਬਚੀਆਂ : ਕੰਗਣਾ
ਕੰਗਨਾ ਰਣੌਤ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ੇ ਦੀ ਸਥਿਤੀ ਇੰਨੀ ਗੰਭੀਰ ਹੈ ਕਿ ਕਈ ਪਿੰਡਾਂ ਵਿੱਚ ਸਿਰਫ਼ ਵਿਧਵਾ ਔਰਤਾਂ ਹੀ ਬਚੀਆਂ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ
ਕੰਗਨਾ ਦਾ ਪੰਜਾਬ ਬਾਰੇ ਵਿਵਾਦਿਤ ਬਿਆਨ
ਮੰਡੀ/ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਆਪਣੇ ਤਾਜ਼ਾ ਬਿਆਨ ਨੂੰ ਲੈ ਕੇ ਮੁੜ ਸੁਰਖੀਆਂ ਵਿੱਚ ਹਨ। ਉਨ੍ਹਾਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ ਬਾਰੇ ਇੱਕ ਵਿਵਾਦਿਤ ਟਿੱਪਣੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਵਰਗੇ ਹਾਲਾਤ ਪੈਦਾ ਹੋਣ ਦੀ ਚਿੰਤਾ ਜ਼ਾਹਰ ਕੀਤੀ ਹੈ।
ਕੰਗਨਾ ਰਣੌਤ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ੇ ਦੀ ਸਥਿਤੀ ਇੰਨੀ ਗੰਭੀਰ ਹੈ ਕਿ ਕਈ ਪਿੰਡਾਂ ਵਿੱਚ ਸਿਰਫ਼ ਵਿਧਵਾ ਔਰਤਾਂ ਹੀ ਬਚੀਆਂ ਹਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਹਿਮਾਚਲ ਪ੍ਰਦੇਸ਼ ਵਿੱਚ ਨਸ਼ਿਆਂ ਨੂੰ ਰੋਕਣ ਲਈ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਉੱਥੇ ਵੀ ਪੰਜਾਬ ਵਰਗੇ 'ਵਿਧਵਾਵਾਂ ਵਾਲੇ ਪਿੰਡ' ਬਣ ਸਕਦੇ ਹਨ।
ਭਾਜਪਾ ਆਗੂ ਨੇ ਇਹ ਵੀ ਦੋਸ਼ ਲਗਾਇਆ ਕਿ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਦੇ ਰਸਤਿਓਂ ਨਸ਼ਾ ਆ ਰਿਹਾ ਹੈ ਅਤੇ ਇਸ ਕਾਰਨ ਹਿਮਾਚਲ ਦੇ ਭੋਲੇ-ਭਾਲੇ ਬੱਚੇ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਕਾਰਨ ਬੱਚੇ ਘਰਾਂ ਵਿੱਚ ਚੋਰੀਆਂ ਕਰਨ ਲੱਗੇ ਹਨ ਅਤੇ ਘਰਾਂ ਦਾ ਸਾਮਾਨ ਵੇਚ ਰਹੇ ਹਨ। ਕੰਗਨਾ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ 'ਤੇ ਰੋਕ ਲੱਗਣੀ ਬਹੁਤ ਜ਼ਰੂਰੀ ਹੈ।
ਇਸ ਬਿਆਨ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਦੇ ਸਮਾਜਿਕ ਪ੍ਰਭਾਵਾਂ ਬਾਰੇ ਬਹਿਸ ਛੇੜ ਦਿੱਤੀ ਹੈ।