ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਪਹਿਲਾ ਟੈਸਟ ਮੈਚ ਪਰਥ ਦੇ ਆਪਟਸ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਪਹਿਲੇ ਦਿਨ 150 ਦੌੜਾਂ 'ਤੇ ਆਲ ਆਊਟ ਹੋ ਗਈ ਸੀ। ਜਿਸ ਤੋਂ ਬਾਅਦ ਬੱਲੇਬਾਜ਼ੀ 'ਚ ਆਸਟ੍ਰੇਲੀਆ ਦੀ ਹਾਲਤ ਵੀ ਵਿਗੜਦੀ ਨਜ਼ਰ ਆ ਰਹੀ ਸੀ। ਫਿਲਹਾਲ ਟੀਮ ਇੰਡੀਆ ਮੈਚ 'ਚ ਕਾਫੀ ਮਜ਼ਬੂਤ ਸਥਿਤੀ 'ਚ ਨਜ਼ਰ ਆ ਰਹੀ ਹੈ। ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ ਆਸਟ੍ਰੇਲੀਆ ਨੇ 67 ਦੌੜਾਂ 'ਤੇ 7 ਵਿਕਟਾਂ ਗੁਆ ਲਈਆਂ ਸਨ।
ਟੀਮ ਇੰਡੀਆ ਨੇ ਦੂਜੀ ਪਾਰੀ 'ਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਯਸ਼ਸਵੀ ਜੈਸਵਾਲ ਅਤੇ ਕੇਐਲ ਰਾਹੁਲ ਵਿਚਾਲੇ 50 ਤੋਂ ਵੱਧ ਦੌੜਾਂ ਦੀ ਸਾਂਝੇਦਾਰੀ ਹੋਈ ਹੈ। ਭਾਰਤ ਦਾ ਸਕੋਰ 52/0
ਦੂਜੀ ਪਾਰੀ ਵਿੱਚ ਯਸ਼ਸਵੀ ਜੈਸਵਾਲ ਅਤੇ ਕੇਐਲ ਰਾਹੁਲ ਨੇ ਟੀਮ ਇੰਡੀਆ ਨੂੰ ਚੰਗੀ ਸ਼ੁਰੂਆਤ ਦਿਵਾਈ ਹੈ। ਜਿਸ ਤੋਂ ਬਾਅਦ ਆਸਟਰੇਲਿਆਈ ਟੀਮ ਕੁਝ ਦਬਾਅ ਵਿੱਚ ਨਜ਼ਰ ਆ ਰਹੀ ਹੈ। ਭਾਰਤ ਕੋਲ ਹੁਣ 73 ਦੌੜਾਂ ਦੀ ਲੀਡ ਹੈ।