ਬੈਂਗਲੁਰੂ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 3 ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਵੇਗੀ। ਇਹ ਸੀਰੀਜ਼ 16 ਅਕਤੂਬਰ ਤੋਂ ਸ਼ੁਰੂ ਹੋਵੇਗੀ। ਪਹਿਲਾ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ 'ਚ ਖੇਡਿਆ ਜਾਵੇਗਾ।
ਹਾਲਾਂਕਿ ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਨਿਊਜ਼ੀਲੈਂਡ ਦੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਨਿਊਜ਼ੀਲੈਂਡ ਦੇ ਮਹਾਨ ਬੱਲੇਬਾਜ਼ ਕੇਨ ਵਿਲੀਅਮਸਨ ਪਹਿਲੇ ਟੈਸਟ ਮੈਚ ਤੋਂ ਬਾਹਰ ਹੋ ਗਏ ਹਨ। ਨਿਊਜ਼ੀਲੈਂਡ ਲਈ ਇਸ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਦਰਅਸਲ ਉਸ ਨੂੰ ਖੇਡ ਸਮੇਂ ਸੱਟ ਲੱਗ ਗਈ ਹੈ।