ਭਾਰਤੀ ਕਲਾਕਾਰਾਂ ਨੂੰ ਆਪਣੇ ਦੇਸ਼ ਵਿੱਚ ਗਾਉਣ ਤੋਂ ਰੋਕਿਆ ਜਾਂਦਾ ਹੈ: ਦਿਲਜੀਤ ਦੁਸਾਂਝ ਦਾ ਵਿਅੰਗ
By : BikramjeetSingh Gill
Update: 2024-11-17 09:19 GMT
ਚੰਡੀਗੜ੍ਹ : ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਨੇ ਸ਼ਨੀਵਾਰ ਨੂੰ ਹੈਦਰਾਬਾਦ ਵਿੱਚ ਹੋਏ ਆਪਣੇ ਸੰਗੀਤ ਸਮਾਰੋਹ ਦੌਰਾਨ ਆਪਣੇ ਗੀਤਾਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਲੈ ਕੇ ਤੇਲੰਗਾਨਾ ਸਰਕਾਰ ਦੀ ਚੁਟਕੀ ਲਈ। ਉਨ੍ਹਾਂ ਸਟੇਜ ਤੋਂ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਭਾਰਤੀ ਕਲਾਕਾਰਾਂ ਨੂੰ ਆਪਣੇ ਦੇਸ਼ ਵਿੱਚ ਗਾਉਣ ਤੋਂ ਰੋਕਿਆ ਜਾਂਦਾ ਹੈ, ਜਦੋਂ ਕਿ ਅੰਤਰਰਾਸ਼ਟਰੀ ਕਲਾਕਾਰਾਂ ਨੂੰ ਪੂਰੀ ਆਜ਼ਾਦੀ ਦਿੱਤੀ ਜਾਂਦੀ ਹੈ।
ਇਸ ਦੌਰਾਨ ਦਿਲਜੀਤ ਦੁਸਾਂਝ ਨੇ ਸਾਈਬਰ ਕਰਾਈਮ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਅਤੇ ਟਿਕਟ ਘੁਟਾਲੇ ਬਾਰੇ ਵੀ ਸਪੱਸ਼ਟੀਕਰਨ ਦਿੱਤਾ। ਦਲਜੀਤ ਨੇ ਸਟੇਜ ਤੋਂ ਕਿਹਾ ਕਿ ਕੁਝ ਲੋਕਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਉਨ੍ਹਾਂ ਦੀਆਂ ਟਿਕਟਾਂ ਇੰਨੀ ਜਲਦੀ ਕਿਉਂ ਵਿਕ ਗਈਆਂ। ਉਹ ਕਈ ਸਾਲਾਂ ਤੋਂ ਕੰਮ ਕਰ ਰਿਹਾ ਹੈ, ਇਕ ਦਿਨ ਵਿਚ ਮਸ਼ਹੂਰ ਨਹੀਂ ਹੋਇਆ