IPL ਚੇਅਰਮੈਨ ਅਰੁਣ ਧੂਮਲ ਨੇ ਕਿਹਾ- ਬੈਂਗਲੁਰੂ ਦੀ ਘਟਨਾ ਦੁਖਦਾਈ
ਜਲੰਧਰ ਪਹੁੰਚੇ ਧੂਮਲ ਨੇ ਕਿਹਾ ਕਿ ਇਹ ਘਟਨਾ ਬਹੁਤ ਦੁਖਦਾਈ ਹੈ ਅਤੇ ਆਰਸੀਬੀ ਦੀ ਜਿੱਤ ਦੀ ਖੁਸ਼ੀ ਸੋਗ ਵਿੱਚ ਬਦਲ ਗਈ।
IPL ਚੇਅਰਮੈਨ ਅਰੁਣ ਧੂਮਲ ਨੇ ਕਿਹਾ- ਬੈਂਗਲੁਰੂ ਦੀ ਘਟਨਾ ਦੁਖਦਾਈ
ਜਿੱਤ ਦੀ ਖੁਸ਼ੀ ਸੋਗ ਵਿੱਚ ਬਦਲ ਗਈ
ਬੰਗਲੌਰ ਵਿੱਚ ਰਾਇਲ ਚੈਲੇਂਜਰਜ਼ ਬੈਂਗਲੌਰ (ਆਰਸੀਬੀ) ਦੀ ਜਿੱਤ ਪਰੇਡ ਦੌਰਾਨ ਹੋਈ ਭਗਦੜ 'ਤੇ IPL ਚੇਅਰਮੈਨ ਅਰੁਣ ਧੂਮਲ ਨੇ ਗਹਿਰੀ ਚਿੰਤਾ ਅਤੇ ਦੁੱਖ ਪ੍ਰਗਟ ਕੀਤਾ। ਜਲੰਧਰ ਪਹੁੰਚੇ ਧੂਮਲ ਨੇ ਕਿਹਾ ਕਿ ਇਹ ਘਟਨਾ ਬਹੁਤ ਦੁਖਦਾਈ ਹੈ ਅਤੇ ਆਰਸੀਬੀ ਦੀ ਜਿੱਤ ਦੀ ਖੁਸ਼ੀ ਸੋਗ ਵਿੱਚ ਬਦਲ ਗਈ। ਉਨ੍ਹਾਂ ਕਿਹਾ ਕਿ BCCI ਨੂੰ ਇਸ ਪ੍ਰੋਗਰਾਮ ਬਾਰੇ ਕੋਈ ਜਾਣਕਾਰੀ ਨਹੀਂ ਸੀ, ਅਤੇ ਸਾਰੇ ਪਹਿਲੂਆਂ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਆਖ਼ਰ ਇਹ ਸਮਾਗਮ ਕਿਸ ਨੇ ਆਯੋਜਿਤ ਕੀਤਾ, ਕੀ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਹੋਈ ਜਾਂ ਨਹੀਂ।
ਅਰੁਣ ਧੂਮਲ ਨੇ ਇਹ ਵੀ ਕਿਹਾ ਕਿ ਜਦੋਂ ਮੁੱਖ ਮੰਤਰੀ ਖੁਦ ਉੱਥੇ ਮੌਜੂਦ ਸਨ, ਤਾਂ ਪੁਲਿਸ ਦੀ ਭੂਮਿਕਾ ਅਤੇ ਪ੍ਰਬੰਧਨ 'ਤੇ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਘਟਨਾ ਇੱਕ ਸਬਕ ਵਜੋਂ ਲੈਣ ਦੀ ਸਲਾਹ ਦਿੱਤੀ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਹੋਣ। ਧੂਮਲ ਨੇ ਸਪੱਸ਼ਟ ਕੀਤਾ ਕਿ ਸਾਰੇ ਜ਼ਿੰਮੇਵਾਰਾਂ ਵਿਰੁੱਧ ਜਾਂਚ ਤੋਂ ਬਾਅਦ ਹੀ ਕਾਰਵਾਈ ਹੋਣੀ ਚਾਹੀਦੀ ਹੈ।
ਇਸ ਸਮਾਗਮ ਦੌਰਾਨ, ਲਗਭਗ 3 ਲੱਖ ਲੋਕ ਜਿੱਤ ਦਾ ਜਸ਼ਨ ਮਨਾਉਣ ਲਈ ਇਕੱਠੇ ਹੋਏ ਸਨ। ਭਾਰੀ ਭੀੜ ਕਾਰਨ ਪੁਲਿਸ ਨੇ ਲਾਠੀਚਾਰਜ ਵੀ ਕੀਤਾ, ਪਰ ਭਗਦੜ ਮਚਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋਏ। IPL ਚੇਅਰਮੈਨ ਵੱਲੋਂ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਹਮਦਰਦੀ ਵੀ ਜਤਾਈ ਗਈ।