ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਨੇਤਨਯਾਹੂ ਨੇ X (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਵਿੱਚ ਸ਼ਰਧਾਂਜਲੀ ਦਿੱਤੀ। ਉਨ੍ਹਾਂ ਲਿਖਿਆ ਕਿ ਮੈਂ ਅਤੇ ਇਜ਼ਰਾਈਲ ਦੇ ਬਹੁਤ ਸਾਰੇ ਲੋਕ ਰਤਨ ਨਵਲ ਟਾਟਾ ਦੇ ਦੇਹਾਂਤ 'ਤੇ ਸੋਗ ਪ੍ਰਗਟ ਕਰਦੇ ਹਾਂ।
ਉਹ ਭਾਰਤ ਦਾ ਮਾਣਮੱਤਾ ਪੁੱਤਰ ਅਤੇ ਦੋਹਾਂ ਦੇਸ਼ਾਂ ਦਰਮਿਆਨ ਦੋਸਤੀ ਦਾ ਸਮਰਥਕ ਸੀ। ਉਨ੍ਹਾਂ ਨੇ ਭਾਰਤ ਦੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ। ਨੇ ਇਜ਼ਰਾਈਲ ਅਤੇ ਭਾਰਤ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।