ਗਣਤੰਤਰ ਦਿਵਸ ਸਮਾਗਮਾਂ ਵਿੱਚ ਹਿੱਸਾ ਲੈਣਾ ਮੇਰਾ ਹੱਕ ਹੈ ; ਅੰਮ੍ਰਿਤਪਾਲ ਸਿੰਘ
ਉਨ੍ਹਾਂ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਉਸ ਦਾ ਕਹਿਣਾ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਉਹ;
ਮੈਨੂੰ ਸੰਸਦ ਵਿੱਚ ਬੈਠਣ ਦਿਓ
ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਥਾਪਨਾ ਦੇ ਬਾਅਦ, ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਉਨ੍ਹਾਂ ਨੇ ਗਣਤੰਤਰ ਦਿਵਸ ਸਮਾਰੋਹ ਅਤੇ ਸੰਸਦ ਦੇ ਸੈਸ਼ਨਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੀ ਮੰਗ ਕੀਤੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹਨ।
ਇਹ ਮਾਮਲਾ ਸੰਸਦ ਅਤੇ ਕਾਨੂੰਨੀ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਹੈ, ਕਿਉਂਕਿ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਨਤੀਜਾ ਪੰਜਾਬ ਅਤੇ ਰਾਸ਼ਟਰ ਦੀ ਸਿਆਸਤ ਤੇ ਪ੍ਰਭਾਵ ਪਾ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸਥਾਪਨਾ ਦੇ ਦੋ ਹਫ਼ਤੇ ਬਾਅਦ ਹੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਸੰਸਦ ਦੇ ਸੈਸ਼ਨਾਂ ਅਤੇ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਮੰਗੀ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ।
ਉਨ੍ਹਾਂ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਉਸ ਦਾ ਕਹਿਣਾ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਸੰਸਦ ਦੇ ਸੈਸ਼ਨਾਂ ਵਿੱਚ ਸ਼ਾਮਲ ਹੋਣ ਅਤੇ ਵਿਧਾਨਕ ਬਹਿਸਾਂ ਵਿੱਚ ਹਿੱਸਾ ਲੈਣ ਲਈ ਪਾਬੰਦ ਹਨ। ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਸੰਸਦ ਵਿਚ ਜਨਤਾ ਦੀਆਂ ਚਿੰਤਾਵਾਂ ਨੂੰ ਉਠਾਉਣ।
ਪਟੀਸ਼ਨ ਦੀਆਂ ਕਾਪੀਆਂ ਸਬੰਧਤ ਧਿਰਾਂ ਨੂੰ ਮਿਲ ਗਈਆਂ ਹਨ, ਪਰ ਪਟੀਸ਼ਨ ਦੀ ਸੁਣਵਾਈ ਦੀ ਤਰੀਕ ਅਜੇ ਤੈਅ ਨਹੀਂ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਅਤੇ ਸੰਸਦ ਦੇ ਸੈਸ਼ਨਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਰਾਸ਼ਟਰੀ ਮਹੱਤਵ ਅਤੇ ਲੋਕ ਹਿੱਤਾਂ ਦਾ ਮਾਮਲਾ ਹੈ, ਜੋ ਲੋਕਤੰਤਰ ਅਤੇ ਸੰਵਿਧਾਨ ਵਿੱਚ ਦਰਜ ਬੁਨਿਆਦੀ ਕਦਰਾਂ-ਕੀਮਤਾਂ ਦੀ ਸ਼ਮੂਲੀਅਤ ਦਾ ਪ੍ਰਤੀਕ ਹੈ।
ਉਸਦੀ ਕਾਨੂੰਨੀ ਟੀਮ ਦਾ ਕਹਿਣਾ ਹੈ ਕਿ ਦੋਵਾਂ ਸਮਾਗਮਾਂ ਵਿੱਚ ਉਸਦੀ ਭਾਗੀਦਾਰੀ ਜਮਹੂਰੀ ਸਿਧਾਂਤਾਂ ਦੀ ਪਾਲਣਾ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਉਸਦੀ ਮੌਜੂਦਾ ਨਜ਼ਰਬੰਦੀ ਦੇ ਬਾਵਜੂਦ ਇੱਕ ਐਮਪੀ ਵਜੋਂ ਉਸਦੀ ਭੂਮਿਕਾ ਪ੍ਰਭਾਵਿਤ ਨਾ ਹੋਵੇ।