Punjab weather : ਇਸ ਦਿਨ ਪਵੇਗੀ ਬਾਰਿਸ਼
ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਵੇਲੇ ਇੱਕ ਪੱਛਮੀ ਗੜਬੜੀ ਪਹਾੜਾਂ 'ਤੇ ਸਥਿਤ ਹੈ ਅਤੇ ਇੱਕ ਨਵਾਂ
ਤਾਪਮਾਨ 'ਚ ਹੋਇਆ ਵਾਧਾ
ਮੋਹਾਲੀ/ਚੰਡੀਗੜ੍ਹ: 11 ਫਰਵਰੀ, 2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਹਾਲਾਂਕਿ ਸਵੇਰ ਅਤੇ ਸ਼ਾਮ ਵੇਲੇ ਅਜੇ ਵੀ ਹਲਕੀ ਠੰਢ ਬਰਕਰਾਰ ਹੈ, ਪਰ ਦਿਨ ਵੇਲੇ ਨਿਕਲ ਰਹੀ ਤੇਜ਼ ਧੁੱਪ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 15 ਫਰਵਰੀ ਤੱਕ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ, ਪਰ 16 ਫਰਵਰੀ ਤੋਂ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ।
ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਕਾਰਨ 16 ਫਰਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਵੇਲੇ ਇੱਕ ਪੱਛਮੀ ਗੜਬੜੀ ਪਹਾੜਾਂ 'ਤੇ ਸਥਿਤ ਹੈ ਅਤੇ ਇੱਕ ਨਵਾਂ ਸਿਸਟਮ 13 ਫਰਵਰੀ ਨੂੰ ਆਵੇਗਾ, ਜਿਸ ਤੋਂ ਬਾਅਦ 16 ਫਰਵਰੀ ਨੂੰ ਆਉਣ ਵਾਲੀ ਗੜਬੜੀ ਮੈਦਾਨੀ ਇਲਾਕਿਆਂ ਵਿੱਚ ਮੀਂਹ ਦਾ ਕਾਰਨ ਬਣੇਗੀ। ਹਵਾ ਦੀ ਦਿਸ਼ਾ ਵਿੱਚ ਹੋਏ ਬਦਲਾਅ ਅਤੇ ਦੱਖਣ-ਪੂਰਬੀ ਹਵਾਵਾਂ ਚੱਲਣ ਕਾਰਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 22 ਤੋਂ 26 ਡਿਗਰੀ ਸੈਲਸੀਅਸ ਦੇ ਵਿਚਕਾਰ ਪਹੁੰਚ ਗਿਆ ਹੈ।
ਤਾਜ਼ਾ ਅੰਕੜਿਆਂ ਮੁਤਾਬਕ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਉੱਚਾ ਤਾਪਮਾਨ ਹੈ। ਦੂਜੇ ਪਾਸੇ ਲੁਧਿਆਣਾ ਅਤੇ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਿਹਾ। ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਰਾਤ ਦੇ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਦੇਖਿਆ ਜਾਵੇਗਾ, ਪਰ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਜਾਰੀ ਰਹਿ ਸਕਦਾ ਹੈ। 16 ਤਰੀਕ ਤੋਂ ਬਾਅਦ ਹੋਣ ਵਾਲੀ ਬਾਰਿਸ਼ ਨਾਲ ਤਾਪਮਾਨ ਵਿੱਚ ਮੁੜ ਗਿਰਾਵਟ ਆਉਣ ਦੀ ਉਮੀਦ ਹੈ।