ਕਿਸਾਨਾਂ ਦੇ ਦਿੱਲੀ ਵਲ ਮਾਰਚ ਤੇ ਜਾਖੜ ਨੇ ਦਿੱਤਾ ਸੁਝਾਅ
ਕਿਉਂਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਆਗੂ ਸਿਰਫ ਆਪਣੀ ਹੋਂਦ ਬਚਾਉਣ ਵਿੱਚ ਲੱਗੇ ਹੋਏ ਹਨ। ਕਿਸਾਨ ਜਥੇਬੰਦੀਆਂ ਦੀ ਪ੍ਰੈਸ ਕਾਨਫਰੰਸ ਤੋਂ ਇਹ ਵੀ ਸੰਕੇਤ ਮਿਲੇ ਹਨ ਕਿ ਉਹ ਆਪਣੇ;
ਚੰਡੀਗੜ੍ਹ : ਕਿਸਾਨਾਂ ਵੱਲੋਂ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਹਰਿਆਣਾ, ਪੰਜਾਬ ਅਤੇ ਦਿੱਲੀ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਸ਼ੁਰੂ ਕਰ ਦਿੱਤੇ ਗਏ ਹਨ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕਿਸਾਨ ਪੈਦਲ ਦਿੱਲੀ ਵੱਲ ਵਧਦੇ ਹਨ ਤਾਂ ਉਨ੍ਹਾਂ ਨੂੰ ਰੋਕਿਆ ਨਹੀਂ ਜਾਵੇਗਾ।
ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ 'ਚ ਰੱਖਦੇ ਹੋਏ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ 'ਆਪ' ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਕੇਂਦਰ ਦੀ ਲੀਡਰਸ਼ਿਪ ਨੂੰ ਵੀ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਇਹ ਸਭ ਤੋਂ ਵਧੀਆ ਸਮਾਂ ਹੈ। ਜਾਖੜ ਨੇ ਇਹ ਗੱਲਾਂ ਆਪਣੇ ਐਕਸ ਅਕਾਊਂਟ 'ਤੇ ਲਿਖੀਆਂ ਹਨ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਐਕਸ ਅਕਾਊਂਟ 'ਤੇ ਲਿਖਿਆ-ਕਿਸਾਨਾਂ ਦੀ ਬਿਹਤਰੀ ਲਈ ਕੇਂਦਰ ਸਰਕਾਰ ਦਾ ਵਿਜ਼ਨ ਹਮੇਸ਼ਾ ਸਪੱਸ਼ਟ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੀ ਦੇਖ-ਰੇਖ ਵਿੱਚ ਪੰਜਾਬ ਦੇ ਕਿਸਾਨਾਂ ਦੀ ਝੋਨਾ ਵੇਚਣ ਵਿੱਚ ਵੱਡੇ ਪੱਧਰ 'ਤੇ ਲੁੱਟ ਕੀਤੀ ਗਈ। ਜਿਸ ਕਾਰਨ ਕਿਸਾਨ ਆਸ ਭਰੀਆਂ ਨਜ਼ਰਾਂ ਨਾਲ ਕੇਂਦਰ ਵੱਲ ਦੇਖ ਰਹੇ ਹਨ।
ਕਿਉਂਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਆਗੂ ਸਿਰਫ ਆਪਣੀ ਹੋਂਦ ਬਚਾਉਣ ਵਿੱਚ ਲੱਗੇ ਹੋਏ ਹਨ। ਕਿਸਾਨ ਜਥੇਬੰਦੀਆਂ ਦੀ ਪ੍ਰੈਸ ਕਾਨਫਰੰਸ ਤੋਂ ਇਹ ਵੀ ਸੰਕੇਤ ਮਿਲੇ ਹਨ ਕਿ ਉਹ ਆਪਣੇ ਮਸਲੇ ਗੱਲਬਾਤ ਰਾਹੀਂ ਹੱਲ ਕਰਨਾ ਚਾਹੁੰਦੇ ਹਨ। ਇਸ ਲਈ ਗੱਲਬਾਤ ਸ਼ੁਰੂ ਕਰਨ ਲਈ ਹੁਣ ਨਾਲੋਂ ਵਧੀਆ ਸਮਾਂ ਹੋਰ ਕੋਈ ਨਹੀਂ ਹੈ।