ਨਵੀਂ ਦਿੱਲੀ : ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਦਿੱਗਜ ਨੇਤਾ ਅਤੇ ਮੰਤਰੀ ਰਹੇ ਕੈਲਾਸ਼ ਗਹਿਲੋਤ ਨੇ ਕੱਲ੍ਹ ਅਹੁਦਾ ਅਤੇ ਪਾਰਟੀ ਦੋਵੇਂ ਛੱਡ ਦਿੱਤੇ ਸਨ। ਉਨ੍ਹਾਂ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਹੈ।
ਅੱਜ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅੱਜ ਦੁਪਹਿਰ 12.30 ਵਜੇ ਉਹ ਦੀਨ ਦਿਆਲ ਉਪਾਧਿਆਏ ਮਾਰਗ 'ਤੇ ਸਥਿਤ ਭਾਜਪਾ ਦੇ ਕੇਂਦਰੀ ਦਫ਼ਤਰ 'ਚ ਜਾ ਕੇ ਭਾਜਪਾ ਦੀ ਮੈਂਬਰਸ਼ਿਪ ਲੈ ਸਕਦੇ ਹਨ।