Khamano Police ਵੱਲੋਂ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਸਾਥੀਆ ਖਿਲਾਫ ਮਾਮਲਾ ਦਰਜ
ਜ਼ਿਲਾ ਫਤਿਹਗੜ੍ਹ ਸਾਹਿਬ ਦੇ ਖਮਾਣੋ ਵਿਖੇ ਬੀਤੇ ਦਿਨੀ ਇੱਕੋ ਸਕੂਲ ਵਿੱਚ ਪੜ੍ਹਦੇ ਨੌਜਵਾਨ ਦੀ ਉਸ ਦੇ ਹੀ ਦੋਸਤਾਂ ਵੱਲੋਂ ਤੇਜਧਾਰ ਹਥਿਆਰ (ਕਿਰਚਾਂ) ਨਾਲ ਕੀਤੇ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ਵਿੱਚ ਖਮਾਣੋ ਪੁਲਿਸ ਨੇ ਮਾਮਲਾ ਦਰਜ ਕਰਕੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ।
ਫਤਿਹਗੜ੍ਹ ਸਾਹਿਬ : ਜ਼ਿਲਾ ਫਤਿਹਗੜ੍ਹ ਸਾਹਿਬ ਦੇ ਖਮਾਣੋ ਵਿਖੇ ਬੀਤੇ ਦਿਨੀ ਇੱਕੋ ਸਕੂਲ ਵਿੱਚ ਪੜ੍ਹਦੇ ਨੌਜਵਾਨ ਦੀ ਉਸ ਦੇ ਹੀ ਦੋਸਤਾਂ ਵੱਲੋਂ ਤੇਜਧਾਰ ਹਥਿਆਰ (ਕਿਰਚਾਂ) ਨਾਲ ਕੀਤੇ ਬੇਰਹਿਮੀ ਨਾਲ ਕਤਲ ਕਰਨ ਦੇ ਦੋਸ਼ ਵਿੱਚ ਖਮਾਣੋ ਪੁਲਿਸ ਨੇ ਮਾਮਲਾ ਦਰਜ ਕਰਕੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ।
ਡੀਐਸਪੀ ਖਮਾਣੋ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਾਨਵਿੰਦਰ ਸਿੰਘ ਦਾ ਖਮਾਣੋ ਦੇ ਨਿੱਜੀ ਸਕੂਲ ’ਚ ਪੜ੍ਦੇ ਉਸਦੇ ਹੀ ਸਾਥੀਆਂ ਨੇ ਕਿਸੇ ਗੱਲ ਤੋਂ ਹੋਈ ਮਾਮੂਲੀ ਤਕਰਾਰ ਹੋ ਜਾਣ ਤੋਂ ਬਾਅਦ ਹੋਈ ਲੜਾਈ ਵਿੱਚ ਉਸ ਦੇ ਸਕੂਲ ਦੇ ਸਾਥੀਆਂ ਵੱਲੋਂ ਹੀ ਕਿਰਚਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਤੇ ਹਮਲਾ ਕਰਨ ਵਾਲੇ ਮੌਕੇ ਤੋਂ ਫਰਾਰ ਹੋ ਗਏ।
ਉਹਨਾਂ ਦੱਸਿਆ ਕਿ ਮ੍ਰਿਤਕ ਮਨਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਲੜਾਈ ਦੌਰਾਨ ਕਤਲ ਕਰਨ ਵਾਲੇ ਅਤੇ ਉਸ ਦੇ ਇੱਕ ਹੋਰ ਸਾਥੀ ਨੂੰ ਕਾਬੂ ਕੀਤਾ ਹੈ ਜੋ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਿਲ ਹੈ, ਦੱਸ ਦਈਏ ਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕਤਲ ਕਰਨ ਵਾਲਿਆਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਕੇ ਗ੍ਰਿਫਤਾਰ ਕਰਨ ਦੀ ਬੀਤੀ ਰਾਤ ਜੋਰਦਾਰ ਮੰਗ ਕੀਤੀ ਗਈ ਸੀ ।