Breaking : ਕਿਸਾਨ ਲੀਡਰ ਡੱਲੇਵਾਲ ਹੋਣਗੇ ਹਸਪਤਾਲ ਵਿਚੋਂ ਡਿਸਚਾਰਜ

ਕਿਸਾਨਾਂ ਦੇ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕੁੱਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਕਿਸਾਨੀ ਮੰਗਾਂ ਲਈ ਮਰਨ ਵਰਤ ਰੱਖਣਗੇ। ਇਸ ਐਲਾਨ ਤੋ ਬਾਅਦ ਉਨ੍ਹਾਂ ਨੇ 3 ਦਿਨ ਪਹਿਲਾਂ ਇਹ

Update: 2024-11-29 11:26 GMT

ਕਿਸਾਨ ਲੀਡਰ ਡੱਲੇਵਾਲ ਹੋਣਗੇ ਹਸਪਤਾਲ ਵਿਚੋਂ ਡਿਸਚਾਰਜ

ਕਿਸਾਨ ਅਤੇ ਪ੍ਰਸ਼ਾਸਨ ਦੀ ਹੋਈ ਮੀਟਿੰਗ

ਮਰਨ ਵਰਤ ਤੇ ਬੈਠਣ ਤੋਂ ਪਹਿਲਾਂ ਪੁਲਿਸ ਨੇ ਹਸਪਤਾਲ ਕਰਵਾਇਆ ਸੀ ਦਾਖ਼ਲ

ਪਟਿਆਲਾ : ਕਿਸਾਨਾਂ ਦੇ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕੁੱਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਕਿਸਾਨੀ ਮੰਗਾਂ ਲਈ ਮਰਨ ਵਰਤ ਰੱਖਣਗੇ। ਇਸ ਐਲਾਨ ਤੋ ਬਾਅਦ ਉਨ੍ਹਾਂ ਨੇ 3 ਦਿਨ ਪਹਿਲਾਂ ਇਹ ਮਰਨ ਵਰਤ ਸ਼ੁਰੂ ਕਰਨਾ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਡਿਟੇਟ ਕਰ ਕੇ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ ਸੀ ਅਤੇ ਕਿਹਾ ਸੀ ਕਿ ਡੱਲੇਵਾਲ ਦੀ ਸਿਹਤ ਜਾਂਚ ਕਰਨੀ ਹੈ।

ਇਸ ਮਗਰੋ ਕਿਸਾਨ ਔਖੇ ਹੋ ਗਏ ਸਨ ਅਤੇ ਆਪਣੇ ਲੀਡਰ ਡੱਲੇਵਾਲ ਦੀ ਰਿਹਾਈ ਮੰਗ ਰਹੇ ਸਨ। ਅੱਜ ਪ੍ਰਸ਼ਾਸਨ ਅਤੇ ਕਿਸਾਨਾਂ ਦੀ ਮੀਟਿੰਗ ਮਗਰੋ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿਚੋ ਰਿਹਾਅ ਕੀਤਾ ਜਾ ਰਿਹਾ ਹੈ। ਦਰਅਸਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਚਾਰ ਦਿਨ ਹੋ ਗਏ ਹਨ। ਦੂਜੇ ਪਾਸੇ ਖਨੌਰੀ ਸਰਹੱਦ ’ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਡੱਲੇਵਾਲ ਜਿੱਥੇ ਚਾਰ ਦਿਨਾਂ ਤੋਂ ਲੁਧਿਆਣਾ ਡੀਐਮਸੀ ਵਿੱਚ ਭੁੱਖ ਹੜਤਾਲ ’ਤੇ ਹਨ, ਉਥੇ ਸਾਬਕਾ ਫ਼ੌਜੀ ਸੁਖਜੀਤ ਸਿੰਘ ਹਰਦੋ ਝਾਂਡੇ ਨੇ ਵੀ ਖਨੌਰੀ ਸਰਹੱਦ ’ਤੇ ਕੁਝ ਨਹੀਂ ਖਾਧਾ।

ਸੁਖਜੀਤ ਸਿੰਘ ਹਰਦੋ ਝਾਂਡੇ ਨੇ ਕਿਹਾ ਹੈ ਕਿ ਜੋ ਸਰਕਾਰ ਡੱਲੇਵਾਲ ਨੂੰ ਉਠਾ ਕੇ ਕਿਸਾਨ ਅੰਦੋਲਨ ਨੂੰ ਫੇਲ ਕਰਨਾ ਚਾਹੁੰਦੀ ਸੀ, ਉਹ ਫੇਲ ਹੋ ਚੁੱਕੀ ਹੈ। ਅੱਜ ਭੁੱਖ ਹੜਤਾਲ ਦਾ ਚੌਥਾ ਦਿਨ ਹੈ ਅਤੇ ਉਹ ਪੂਰੀ ਤਰ੍ਹਾਂ ਠੀਕ ਹਨ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ ਅਤੇ ਇਸ ਲਈ ਹਰ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਹੈ ਕਿ ਕਿਸਾਨ ਡੱਲੇਵਾਲ ਨੂੰ ਲੁਧਿਆਣਾ ਡੀਐਮਸੀ ਵਿੱਚ ਮਿਲਣ ਲਈ ਆ ਰਹੇ ਹਨ, ਪਰ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ।

ਜਿਵੇਂ-ਜਿਵੇਂ ਦਿਨ ਬੀਤ ਰਹੇ ਹਨ, ਕਿਸਾਨਾਂ ਦੀ ਕੇਂਦਰ ਵਿਰੁੱਧ ਲਾਮਬੰਦੀ ਤੇਜ਼ ਹੁੰਦੀ ਜਾ ਰਹੀ ਹੈ। ਕੇਂਦਰ ਦੇ ਨਾਲ-ਨਾਲ ਕਿਸਾਨ ਵੀ ਸੂਬਾ ਸਰਕਾਰ ਖਿਲਾਫ ਮੋਰਚਾ ਖੋਲ੍ਹ ਰਹੇ ਹਨ। ਕਿਸਾਨਾਂ ਨੇ 1 ਦਸੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦੀ ਤਿਆਰੀ ਕਰ ਲਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਪੁਲੀਸ ਨੇ ਡੱਲੇਵਾਲ ਨੂੰ ਹਿਰਾਸਤ ਵਿੱਚ ਲਿਆ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਮਿਲ ਕੇ ਕਿਸਾਨਾਂ ਵਿਰੁੱਧ ਕੰਮ ਕਰ ਰਹੀਆਂ ਹਨ।

ਇਸ ਦੇ ਨਾਲ ਹੀ ਡੱਲੇਵਾਲ ਨੂੰ ਮਿਲਣ ਲਈ ਕਿਸਾਨ ਆਗੂ ਵੱਡੀ ਗਿਣਤੀ ਵਿੱਚ ਲੁਧਿਆਣਾ ਡੀਐਮਸੀ ਪਹੁੰਚ ਰਹੇ ਹਨ। ਜਿੱਥੇ ਬੀਤੇ ਵੀਰਵਾਰ ਨੂੰ ਭਾਰੀ ਵਿਵਾਦ ਹੋਇਆ ਸੀ। ਇਸ ਦੌਰਾਨ ਡੱਲੇਵਾਲ ਦੀ ਤਸਵੀਰ ਵੀ ਸਾਹਮਣੇ ਆਈ ਹੈ।

ਮਰਨਵਰਤ ਦੀ ਸ਼ੁਰੂਆਤ ਨਾਲ ਹੀ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕੱਲ੍ਹ ਹਜ਼ਾਰਾਂ ਕਿਸਾਨਾਂ ਨੂੰ ਖਨੌਰੀ ਸਰਹੱਦ ’ਤੇ ਭੇਜਿਆ। ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਮਾਝਾ ਜ਼ੋਨ ਦੇ ਕਈ ਜ਼ਿਲ੍ਹਿਆਂ ਤੋਂ ਕਿਸਾਨ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪਹੁੰਚ ਰਹੇ ਹਨ।

Tags:    

Similar News