ਕਿਸਾਨ ਲੀਡਰ ਰੁਲਦੂ ਸਿੰਘ ਨੇ ਕਿਸਾਨ ਮੋਰਚੇ ਦੀਆਂ ਕੱਢੀਆਂ ਗਲਤੀਆਂ

ਇਸ ਤਰ੍ਹਾਂ ਸਮਰਥਣ ਨਹੀ ਦੇ ਸਕਦੇ ਕਿਉਕਿ ਚਿੱਠੀ ਉਤੇ ਜਗਜੀਤ ਸਿੰਘ ਡੱਲੇਵਾਲ ਦੇ ਦਸਤਖ਼ਤ ਨਹੀ ਹਨ। ਉਨ੍ਹਾਂ ਨਾਲ ਹੀ ਕਿਸਾਨ ਮੋਰਚੇ ਉਤੇ ਵੀ ਸਵਾਲ ਖੜੇ ਕੀਤੇ ਹਨ

By :  Gill
Update: 2024-12-16 10:21 GMT

ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਇਕ ਪਾਸੇ ਡੱਲੇਵਾਲ ਮਰਨ ਵਰਤ 'ਤੇ ਬੈਠੇ ਹਨ ਤਾਂ ਦੂਜੇ ਪਾਸੇ ਸਰਵਣ ਸਿੰਘ ਪੰਧੇਰ ਜੱਥੇ ਬਣਾ ਕੇ ਰਵਾਨਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੱਲੇਵਾਲ ਮਰਨ ਵਰਤ ਛੱਡ ਕੇ ਸਾਡੇ ਨਾਲ ਮੀਟਿੰਗ ਕਰਨ।  

ਮਾਨਸਾ : ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਨੇ ਕਿਸਾਨ ਸੰਘਰਸ਼ ਬਾਰੇ ਕਿਹਾ ਕਿ ਉਨ੍ਹਾਂ ਨੂੰ ਪੰਧੇਰ ਦੀ ਚਿਠੀ ਮਿਲੀ ਹੈ ਕਿ ਮੋਰਚੇ ਨੂੰ ਸਮਰਥਨ ਦਿੱਤਾ ਜਾਵੇ, ਪਰ ਅਸੀ ਇਸ ਤਰ੍ਹਾਂ ਸਮਰਥਣ ਨਹੀ ਦੇ ਸਕਦੇ ਕਿਉਕਿ ਚਿੱਠੀ ਉਤੇ ਜਗਜੀਤ ਸਿੰਘ ਡੱਲੇਵਾਲ ਦੇ ਦਸਤਖ਼ਤ ਨਹੀ ਹਨ। ਉਨ੍ਹਾਂ ਨਾਲ ਹੀ ਕਿਸਾਨ ਮੋਰਚੇ ਉਤੇ ਵੀ ਸਵਾਲ ਖੜੇ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਕ ਬੰਦੇ ਦਾ ਮਰਨ ਵਰਤ ਠੀਕ ਨਹੀ ਹੈ, ਗਲਬਾਤ ਨਾਲ ਮਸਲਾ ਹੱਲ ਕਰਨਾ ਚਾਹੀਦਾ ਹੈ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ 'ਚ ਕੋਈ ਆਪਸੀ ਸਹਿਮਤੀ ਨਹੀਂ ਹੈ।

ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਇਕ ਪਾਸੇ ਡੱਲੇਵਾਲ ਮਰਨ ਵਰਤ 'ਤੇ ਬੈਠੇ ਹਨ ਤਾਂ ਦੂਜੇ ਪਾਸੇ ਸਰਵਣ ਸਿੰਘ ਪੰਧੇਰ ਜੱਥੇ ਬਣਾ ਕੇ ਰਵਾਨਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੱਲੇਵਾਲ ਮਰਨ ਵਰਤ ਛੱਡ ਕੇ ਸਾਡੇ ਨਾਲ ਮੀਟਿੰਗ ਕਰਨ। ਅਸੀਂ ਉਨ੍ਹਾਂ ਦੀ ਹਮਾਇਤ ਕਰਾਂਗੇ। ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਇਨ੍ਹਾਂ ਨੂੰ ਮੋਰਚਾ ਲਾਉਣ ਤੋਂ ਪਹਿਲਾਂ ਪੰਜਾਬ 'ਚ ਮੀਟਿੰਗ ਸੱਦਣੀ ਚਾਹੀਦੀ ਸੀ। ਜਦੋਂ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਸਾਲ 2020 'ਚ ਮੋਰਚਾ ਲਾਇਆ ਗਿਆ ਸੀ ਤਾਂ ਇਹ ਦੋਵੇਂ ਧਿਰਾਂ ਵੱਖਰੀਆਂ ਹੋ ਗਈਆਂ ਸਨ। ਜਗਜੀਤ ਸਿੰਘ ਡੱਲੇਵਾਲ ਨੇ ਵੱਖਰਾ ਮੋਰਚਾ ਲਾਇਆ ਸੀ ਅਤੇ ਪੰਧੇਰ ਕਿਸੇ ਮੀਟਿੰਗ 'ਚ ਵੀ ਸ਼ਾਮਲ ਨਹੀਂ ਹੋਏ ਸਨ।

ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਾਨੂੰ ਜਗਜੀਤ ਸਿੰਘ ਡੱਲੇਵਾਲ ਦੀ ਲੋੜ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਡੱਲੇਵਾਲ ਆਪਣਾ ਮਰਨ ਵਰਤ ਖ਼ਤਮ ਕਰਨ। ਉਨ੍ਹਾਂ ਕਿਹਾ ਕਿ ਵਿਚਾਰ-ਵਟਾਂਦਰਾ ਕਰਕੇ ਮਰਨ ਵਰਤ 'ਤੇ ਹਰੇਕ ਜੱਥੇਬੰਦੀ ਦੇ ਆਗੂ ਨੂੰ ਵਾਰੀ ਸਿਰ ਬੈਠਣਾ ਚਾਹੀਦਾ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਵੀ ਮਰਨ ਵਰਤ 'ਤੇ ਬੈਠ ਜਾਣਗੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਠੀਕ ਨਹੀਂ ਹੈ ਅਤੇ ਹੁਣ ਇਹ ਅੰਦੋਲਨ ਫਸ ਚੁੱਕਾ ਹੈ।

Tags:    

Similar News

One dead in Brampton stabbing