ਪੰਜਾਬ-ਚੰਡੀਗੜ੍ਹ ਵਿਚ ਕਦੋਂ ਪਵੇਗਾ ਮੀਂਹ ਅਤੇ ਧੁੰਦ ਦੇ ਅਲਰਟ ਬਾਰੇ ਜਾਣੋ
ਚੰਡੀਗੜ੍ਹ: ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਪਹਾੜਾਂ 'ਤੇ ਹੋਈ ਬਰਫਬਾਰੀ ਨਾਲ ਮੈਦਾਨੀ ਇਲਾਕਿਆਂ 'ਚ ਮੌਸਮ 'ਚ ਮਾਮੂਲੀ ਬਦਲਾਅ ਆਇਆ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਜਦਕਿ ਘੱਟੋ-ਘੱਟ ਤਾਪਮਾਨ 10 ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ। ਪੰਜਾਬ ਵਿੱਚ ਅੱਜ ਧੁੰਦ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ 27 ਨਵੰਬਰ ਤੋਂ ਸੂਬਾ ਮੁੜ ਧੁੰਦ ਦੀ ਲਪੇਟ ਵਿੱਚ ਆ ਜਾਵੇਗਾ। ਪਹਾੜਾਂ 'ਚ ਬਰਫਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ 'ਚ ਹਲਕੀ ਠੰਡ ਪੈ ਰਹੀ ਹੈ ਪਰ ਪੰਜਾਬ-ਚੰਡੀਗੜ੍ਹ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
ਜਿਸ ਕਾਰਨ ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪੰਜਾਬ 'ਚ 23 ਨਵੰਬਰ ਤੱਕ ਆਮ ਤੌਰ 'ਤੇ 3.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾਂਦੀ ਹੈ ਪਰ ਇਸ ਵਾਰ ਸੂਬੇ 'ਚ 99 ਫੀਸਦੀ ਘੱਟ ਬਾਰਿਸ਼ ਹੋਈ ਹੈ। ਅੰਮ੍ਰਿਤਸਰ ਇਕਲੌਤਾ ਜ਼ਿਲ੍ਹਾ ਹੈ ਜਿਸ ਵਿਚ ਨਵੰਬਰ ਮਹੀਨੇ ਵਿਚ 4.5 ਮਿਲੀਮੀਟਰ ਤੱਕ ਮੀਂਹ ਦੇ ਨਾਲ 0.2 ਮਿਲੀਮੀਟਰ ਵਰਖਾ ਦਰਜ ਕੀਤੀ ਗਈ ਹੈ।