ਜਾਣੋ ਅੱਜ ਦੇ ਪੰਜਾਬ ਦੇ ਮੌਸਮ ਦਾ ਹਾਲ

ਮੌਸਮ ਵਿਗਿਆਨ ਕੇਂਦਰ (IMD) ਨੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਵਿੱਚ ਹੁਸ਼ਿਆਰਪੁਰ, ਗੁਰਦਾਸਪੁਰ, ਰੋਪੜ, ਨਵਾਂਸ਼ਹਿਰ

By :  Gill
Update: 2025-05-27 01:40 GMT

ਪੰਜਾਬ ਵਿੱਚ ਤਾਪਮਾਨ ਵਿੱਚ 2.7 ਡਿਗਰੀ ਵਾਧਾ ਦਰਜ ਹੋਇਆ ਹੈ, ਜਿਸ ਨਾਲ ਅੱਜ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਰਹੇਗਾ। ਲੁਧਿਆਣਾ ਦੇ ਸਮਰਾਲਾ ਵਿੱਚ ਸਭ ਤੋਂ ਵੱਧ 40.9 ਡਿਗਰੀ ਤਾਪਮਾਨ ਮਾਪਿਆ ਗਿਆ ਹੈ, ਜਦਕਿ ਬਠਿੰਡਾ ਵਿੱਚ 39.6 ਅਤੇ ਅੰਮ੍ਰਿਤਸਰ ਵਿੱਚ 38.2 ਡਿਗਰੀ ਦਰਜ ਕੀਤੀ ਗਈ ਹੈ। ਪਠਾਨਕੋਟ, ਪਟਿਆਲਾ, ਫਰੀਦਕੋਟ, ਮੋਹਾਲੀ ਅਤੇ ਹੋਰ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ ਵਧਿਆ ਹੈ।

ਮੌਸਮ ਵਿਗਿਆਨ ਕੇਂਦਰ (IMD) ਨੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਵਿੱਚ ਹੁਸ਼ਿਆਰਪੁਰ, ਗੁਰਦਾਸਪੁਰ, ਰੋਪੜ, ਨਵਾਂਸ਼ਹਿਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਕਪੂਰਥਲਾ ਅਤੇ ਮੋਹਾਲੀ ਸ਼ਾਮਲ ਹਨ। ਇਹ ਚੇਤਾਵਨੀ 30 ਮਈ ਤੱਕ ਲਾਗੂ ਰਹੇਗੀ। ਦੂਜੇ ਪਾਸੇ, ਮੋਗਾ, ਫਾਜ਼ਿਲਕਾ, ਮਾਨਸਾ, ਬਠਿੰਡਾ, ਸੰਗਰੂਰ, ਬਰਨਾਲਾ ਅਤੇ ਫਤਿਹਗੜ੍ਹ ਸਾਹਿਬ ਜਿਹੜੇ ਜ਼ਿਲ੍ਹੇ ਹਨ ਉਥੇ ਕੋਈ ਚੇਤਾਵਨੀ ਨਹੀਂ ਹੈ, ਪਰ ਤਾਪਮਾਨ ਤੇਜ਼ੀ ਨਾਲ ਵੱਧ ਸਕਦਾ ਹੈ।

ਅੱਜ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਵਿੱਚ ਹਲਕੇ ਬੱਦਲਵਾਈ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਤਾਪਮਾਨ 35 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।

ਸੂਬੇ ਵਿੱਚ ਮੌਸਮ ਦੇ ਬਦਲਾਅ ਨਾਲ ਅਗਲੇ 5 ਦਿਨਾਂ ਤੱਕ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ, ਜਿਸ ਨਾਲ ਕੁਝ ਹੱਦ ਤੱਕ ਗਰਮੀ ਵਿੱਚ ਰਾਹਤ ਮਿਲ ਸਕਦੀ ਹੈ.




 


Tags:    

Similar News