ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ ਵਿਚ, ਹਵਾਲਗੀ ਦੀ ਪ੍ਰਕਿਰਿਆ ਸ਼ੁਰੂ

Update: 2024-11-02 00:41 GMT

ਮੁੰਬਈ : ਭਾਰਤ ਸਰਕਾਰ ਲਾਰੈਂਸ ਬਿਸ਼ਨੋਈ ਗੈਂਗ ਦੀਆਂ ਗਤੀਵਿਧੀਆਂ 'ਤੇ ਰੋਕ ਲਗਾਉਣ 'ਚ ਲੱਗੀ ਹੋਈ ਹੈ। ਇਸ ਦੌਰਾਨ ਅਮਰੀਕੀ ਅਧਿਕਾਰੀਆਂ ਨੇ ਮੁੰਬਈ ਪੁਲਸ ਨੂੰ ਲਾਰੇਂਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੀ ਉਨ੍ਹਾਂ ਦੇ ਦੇਸ਼ 'ਚ ਮੌਜੂਦਗੀ ਬਾਰੇ ਚੌਕਸ ਕਰ ਦਿੱਤਾ ਹੈ।

ਇਸ ਤੋਂ ਬਾਅਦ ਮੁੰਬਈ ਪੁਲਿਸ ਨੇ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਪਰਾਧ ਸ਼ਾਖਾ ਨੇ ਇਸ ਸਬੰਧ ਵਿਚ ਪਿਛਲੇ ਮਹੀਨੇ ਵਿਸ਼ੇਸ਼ ਅਦਾਲਤ ਵਿਚ ਪਹੁੰਚ ਕੀਤੀ ਸੀ। ਇਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। 16 ਅਕਤੂਬਰ ਨੂੰ ਮੁੰਬਈ ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਉਹ ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ਵਿੱਚ ਅਨਮੋਲ ਦੀ ਹਵਾਲਗੀ ਸ਼ੁਰੂ ਕਰਨਾ ਚਾਹੁੰਦੀ ਹੈ।

ਲਾਰੇਂਸ ਬਿਸ਼ਨੋਈ ਦੇ ਜੇਲ੍ਹ ਵਿੱਚ ਹੋਣ ਕਾਰਨ, ਅਪ੍ਰੈਲ ਵਿੱਚ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਸਮੇਤ ਵੱਡੀਆਂ ਕਾਰਵਾਈਆਂ ਨੂੰ ਅਨਮੋਲ ਦੁਆਰਾ ਅੰਜਾਮ ਦੇਣ ਦਾ ਦੋਸ਼ ਹੈ। ਹਾਲ ਹੀ 'ਚ ਐਨਸੀਪੀ (ਅਜੀਤ ਪਵਾਰ) ਨੇਤਾ ਅਤੇ ਸਾਬਕਾ ਵਿਧਾਇਕ ਬਾਬਾ ਸਿੱਦੀਕੀ ਦੇ ਕਤਲ 'ਚ ਵੀ ਅਨਮੋਲ ਦਾ ਨਾਂ ਸਾਹਮਣੇ ਆਇਆ ਸੀ। ਦੋਸ਼ ਸੀ ਕਿ ਅਨਮੋਲ ਨੇ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨਾਲ ਗੱਲ ਕੀਤੀ ਸੀ।

ਇਕ ਅਧਿਕਾਰੀ ਨੇ ਦੱਸਿਆ ਕਿ ਅਨਮੋਲ ਦੀ ਪਛਾਣ ਸਲਮਾਨ ਖਾਨ ਦੀ ਚਾਰਜਸ਼ੀਟ ਵਿਚ ਲੋੜੀਂਦੇ ਦੋਸ਼ੀ ਵਜੋਂ ਕੀਤੀ ਗਈ ਸੀ, ਜਿਸ ਤੋਂ ਬਾਅਦ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕੀਤਾ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਇਸ ਬਾਰੇ ਕੋਈ ਸਪੱਸ਼ਟਤਾ ਨਹੀਂ ਹੈ ਕਿ ਅਨਮੋਲ ਬਿਸ਼ਨੋਈ ਨੂੰ ਫਿਲਹਾਲ ਅਮਰੀਕੀ ਅਧਿਕਾਰੀਆਂ ਦੁਆਰਾ ਹਿਰਾਸਤ ਵਿੱਚ ਲਿਆ ਗਿਆ ਹੈ, ਪਰ ਦੇਸ਼ ਵਿੱਚ ਉਸ ਦੇ ਸੰਭਾਵਿਤ ਟਿਕਾਣੇ ਦਾ ਪਤਾ ਲਗਾਇਆ ਜਾ ਸਕਦਾ ਹੈ। ਅਦਾਲਤ ਨੇ ਪੁਲੀਸ ਨੂੰ ਜ਼ਰੂਰੀ ਦਸਤਾਵੇਜ਼ ਤਿਆਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਦਸਤਾਵੇਜ਼ ਗ੍ਰਹਿ ਮੰਤਰਾਲੇ ਨੂੰ ਮੁਹੱਈਆ ਕਰਵਾਏ ਗਏ ਹਨ, ਜਿਸ ਤੋਂ ਬਾਅਦ ਵਿਦੇਸ਼ ਮੰਤਰਾਲਾ ਅਮਰੀਕੀ ਅਧਿਕਾਰੀਆਂ ਨਾਲ ਗੱਲ ਕਰੇਗਾ।

ਜੇਕਰ ਹਵਾਲਗੀ ਪ੍ਰਕਿਰਿਆ ਨੂੰ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਉਸ ਦੀ ਹਿਰਾਸਤ ਹਾਸਲ ਕਰ ਲਵੇਗੀ। 

Tags:    

Similar News