ਲੋਕ ਸਭਾ ਮੈਂਬਰ ਨੇ ਮੁਲਾਕਾਤ ਲਈ ਉਪ-ਰਾਸ਼ਟਰਪਤੀ ਤੋਂ ਮੰਗਿਆ ਸਮਾਂ, ਪੰਜਾਬ ਯੂਨੀਵਰਸਿਟੀ ਦੇ ਮੁੱਦੇ ਉਪਰ ਕਰਨਗੇ ਗੱਲਬਾਤ
ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਅਤੇ ਸਿੰਡੀਕੇਟ ਚੋਣਾਂ ਵਾਲੇ ਮਸਲੇ ਨੂੰ ਲੈ ਕੇ ਉਪ ਰਾਸ਼ਟਰਪਤੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। ਮਲਵਿੰਦਰ ਕੰਗ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਦੇ ਫੈਸਲਿਆਂ ਨੂੰ ਲੈ ਕੇ ਪੰਜਾਬੀਆਂ ਵਿੱਚ ਭਾਰੀ ਰੋਸ ਅਤੇ ਚਿੰਤਾ ਹੈ।
ਸ਼੍ਰੀ ਅਨੰਦਪੁਰ ਸਾਹਿਬ : ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਅਤੇ ਸਿੰਡੀਕੇਟ ਚੋਣਾਂ ਵਾਲੇ ਮਸਲੇ ਨੂੰ ਲੈ ਕੇ ਉਪ ਰਾਸ਼ਟਰਪਤੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। ਮਲਵਿੰਦਰ ਕੰਗ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਦੇ ਫੈਸਲਿਆਂ ਨੂੰ ਲੈ ਕੇ ਪੰਜਾਬੀਆਂ ਵਿੱਚ ਭਾਰੀ ਰੋਸ ਅਤੇ ਚਿੰਤਾ ਹੈ।
ਪੰਜਾਬ ਯੂਨੀਵਰਸਿਟੀ ਵਿੱਚ ਹੋਏ ਜ਼ਬਰਦਸਤ ਵਿਰੋਧ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ 28 ਅਕਤੂਬਰ 2025 ਦੀ ਆਪਣੀ ਨੋਟੀਫਿਕੇਸ਼ਨ ਵਾਪਸ ਲੈ ਲਈ ਸੀ। ਇਸ ਦੇ ਬਾਵਜੂਦ, ਇਸ ਮੁੱਦੇ ਉੱਤੇ ਅਜੇ ਵੀ ਕਈ ਸਵਾਲ ਅਤੇ ਚਿੰਤਾਵਾਂ ਬਣੀਆਂ ਹੋਈਆਂ ਹਨ, ਜਿਨ੍ਹਾਂ ਦੇ ਹੱਲ ਲਈ ਸਾਂਸਦ ਕੰਗ ਨੇ ਉਪ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗਿਆ ਹੈ।
ਪੰਜਾਬ ਯੂਨੀਵਰਸਿਟੀ ਦਾ ਪ੍ਰਸ਼ਾਸ਼ਨ ਵੀ ਕੇਂਦਰੀ ਸਿੱਖਿਆ ਮੰਤਰੀ ਨਾਲ ਗੱਲਬਾਤ ਕਰ ਚੁੱਕਾ ਹੈ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਵੀ ਉਪ-ਰਾਸਟਰਪਤੀ ਨੂੰ ਚਿੱਠੀ ਲਿੱਖ ਕੇ ਸੈਨੇਟ ਚੋਣਾ ਕਰਾਵਉਣ ਤੇ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ ਪਰ ਇਸ ਮਸਲੇ ਉਪਰ ਕੋਈ ਵੀ ਕੇਂਦਰ ਵੱਲੋਂ ਪ੍ਰਤੀਕ੍ਰਿਰਿਆ ਨਹੀਂ ਦਿੱਤੀ ਜਾ ਰਹੀ।
ਇਸ ਤੋਂ ਬਾਅਦ ਪੰਜਾਬ ਯੂਨਵਰਸਿਟੀਆਂ ਵਿਦਿਆਰਥੀ ਸੰਗਠਨਾਂ ਅਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਜਿੰਨੀਆਂ ਵੀ ਜਥੇਬੰਦੀਆਂ ਹੱਕਾਂ ਦੀ ਪਹਿਰੇਦਾਰੀ ਕਰਦੀਆਂ ਨੇ ਬੀਜੇਪੀ ਦੇ ਦਫ਼ਤਰਾਂ ਦਾ ਪੰਜਾਬ ਤੇ ਚੰਡੀਗੜ੍ਹ ਵਿੱਚ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਅਤੇ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕੇਂਦਰ ਤੇ ਦਬਾਅ ਪਾਉਣ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।