Amritsar ‘ਚ ਨਸ਼ਾ ਤਸਕਰ ‘ਤੇ ਵੱਡੀ ਕਾਰਵਾਈ, ਗੈਰਕਾਨੂੰਨੀ ਜਾਇਦਾਦਾਂ ਨੂੰ ਢਾਇਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ।
ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨਰੇਟ ਪੁਲਿਸ ਵੱਲੋਂ ਸੁਭਾਸ਼ ਕਲੋਨੀ, ਬਟਾਲਾ ਰੋਡ ਵਿਖੇ ਇੱਕ ਨਸ਼ਾ ਤਸਕਰ ਦੀ ਗੈਰਕਾਨੂੰਨੀ ਤੌਰ ‘ਤੇ ਬਣਾਈ ਜਾਇਦਾਦ ਨੂੰ ਢਾਹ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਢਾਹੀ ਗਈ ਜਾਇਦਾਦ ਮੁਖਤਾਰ ਸਿੰਘ ਪੁੱਤਰ ਨਿਰਮਲ ਸਿੰਘ ਦੀ ਸੀ, ਜੋ ਸੁਭਾਸ਼ ਕਲੋਨੀ, ਮੁਸਤਫਾਬਾਦ ਦਾ ਰਹਿਣ ਵਾਲਾ ਹੈ। ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕਈ ਮਾਮਲੇ ਦਰਜ ਹਨ ਅਤੇ ਪਹਿਲਾਂ ਵੀ ਰੋਕਥਾਮੀ ਕਾਰਵਾਈ ਕੀਤੀ ਜਾ ਚੁੱਕੀ ਹੈ। ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕਰੀਬ 80 ਵਰਗ ਗਜ਼ ਵਿੱਚ ਬਣੇ ਇਸ ਗੈਰਕਾਨੂੰਨੀ ਢਾਂਚੇ ਨੂੰ ਢਾਹ ਦਿੱਤਾ ਗਿਆ। ਪੁਲਿਸ ਅਨੁਸਾਰ ਇਹ ਜਾਇਦਾਦ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਕਮਾਈ ਗਈ ਰਕਮ ਨਾਲ ਤਿਆਰ ਕੀਤੀ ਗਈ ਸੀ।
ਕਮਿਸ਼ਨਰ ਨੇ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਨਸ਼ੇ ਦੇ ਪੈਸੇ ਨਾਲ ਬਣੀ ਕੋਈ ਵੀ ਜਾਇਦਾਦ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਅਤੇ ਗੈਂਗ ਅਪਰਾਧਾਂ ਸਬੰਧੀ ਜਾਣਕਾਰੀ ਸਾਂਝੀ ਕਰਨ। ਜਾਣਕਾਰੀ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਅਤੇ ਵੱਡੇ ਇਨਪੁਟ ਲਈ 10 ਲੱਖ ਰੁਪਏ ਤੱਕ ਦਾ ਇਨਾਮ ਵੀ ਦਿੱਤਾ ਜਾ ਸਕਦਾ ਹੈ।
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 1 ਮਾਰਚ 2025 ਤੋਂ 16 ਮਾਰਚ 2026 ਤੱਕ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ 1877 ਕੇਸ ਦਰਜ ਕਰਕੇ 3321 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 280 ਕਿਲੋ ਤੋਂ ਵੱਧ ਹੈਰੋਇਨ, ਅਫੀਮ, ਆਈਸ ਡਰੱਗ, ਗਾਂਜਾ, ਚਰਸ ਅਤੇ ਕੋਕੀਨ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
ਇਸ ਦੇ ਨਾਲ ਹੀ ਲੱਖਾਂ ਕੈਪਸੂਲ, ਟੀਕੇ ਅਤੇ 3 ਕਰੋੜ ਤੋਂ ਵੱਧ ਦੀ ਨਸ਼ੀਲੀ ਰਕਮ ਜ਼ਬਤ ਕੀਤੀ ਗਈ ਹੈ। ਪੁਲਿਸ ਨੇ ਨਸ਼ੇ ਦੇ ਕਾਰੋਬਾਰ ਵਿੱਚ ਵਰਤੇ ਜਾਂਦੇ 136 ਵਾਹਨ ਵੀ ਕਬਜ਼ੇ ਵਿੱਚ ਲਏ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ