Amritsar ‘ਚ ਨਸ਼ਾ ਤਸਕਰ ‘ਤੇ ਵੱਡੀ ਕਾਰਵਾਈ, ਗੈਰਕਾਨੂੰਨੀ ਜਾਇਦਾਦਾਂ ਨੂੰ ਢਾਇਆ
ਅੰਮ੍ਰਿਤਸਰ ਦੇ ਸਰਹੱਦੀ ਹਲਕੇ ਅਜਨਾਲਾ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਹਲਕੇ ਵਿੱਚ ਜਲਦੀ ਹੀ 11 ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾਣਗੇ ਅਤੇ ਇਸ ਦੇ ਨਾਲ ਹੀ ਦੋ ਨਵੇਂ ਹੈਲਥ ਸੈਂਟਰ ਵੀ ਦਿੱਤੇ ਗਏ ਹਨ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸੰਬੰਧੀ ਵੱਡੀ ਸਹੂਲਤ ਮਿਲੇਗੀ।
ਅੰਮ੍ਰਿਤਸਰ : ਅੰਮ੍ਰਿਤਸਰ ਦੇ ਸਰਹੱਦੀ ਹਲਕੇ ਅਜਨਾਲਾ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਹਲਕੇ ਵਿੱਚ ਜਲਦੀ ਹੀ 11 ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾਣਗੇ ਅਤੇ ਇਸ ਦੇ ਨਾਲ ਹੀ ਦੋ ਨਵੇਂ ਹੈਲਥ ਸੈਂਟਰ ਵੀ ਦਿੱਤੇ ਗਏ ਹਨ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸੰਬੰਧੀ ਵੱਡੀ ਸਹੂਲਤ ਮਿਲੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਲਕਾ ਅਜਨਾਲਾ ਦੇ ਸਰਹੱਦੀ ਪਿੰਡਾਂ ਵਿੱਚ ਲਗਭਗ 3.85 ਕਰੋੜ ਰੁਪਏ ਦੀ ਲਾਗਤ ਨਾਲ ਇਹ ਆਮ ਆਦਮੀ ਕਲੀਨਿਕ ਬਣਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਇਲਾਜ ਲਈ ਦੂਰ-ਦੂਰ ਦੇ ਸ਼ਹਿਰਾਂ ਵਿੱਚ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਨੂੰ ਆਪਣੇ ਹੀ ਇਲਾਕੇ ਵਿੱਚ ਮੁਫ਼ਤ ਅਤੇ ਵਧੀਆ ਸਿਹਤ ਸੇਵਾਵਾਂ ਮਿਲ ਸਕਣਗੀਆਂ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਧਾਲੀਵਾਲ ਨੇ ਇਹ ਵੀ ਦੱਸਿਆ ਕਿ ਸਿਰਫ ਸਿਹਤ ਖੇਤਰ ਹੀ ਨਹੀਂ, ਸਿੱਖਿਆ ਖੇਤਰ ਵਿੱਚ ਵੀ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਖਾਸ ਯੋਜਨਾਵਾਂ ‘ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਵਧੀਆ ਸਿੱਖਿਆ ਅਤੇ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਵਿਕਾਸ ਲਈ ਹੋਰ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ।