Major incident in Jalandhar: 'ਆਪ' ਆਗੂ 'ਤੇ ਦਿਨ-ਦਿਹਾੜੇ ਫਾਇਰਿੰਗ, ਮੌਤ

By :  Gill
Update: 2026-02-06 03:38 GMT

ਜਲੰਧਰ, 6 ਫਰਵਰੀ 2026: ਆਮ ਆਦਮੀ ਪਾਰਟੀ ਦੇ ਨੇਤਾ ਲੱਕੀ ਓਬਰਾਏ ਦੀ ਸ਼ੁੱਕਰਵਾਰ ਸਵੇਰੇ ਜਲੰਧਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਨੂੰ ਇੱਕ ਗੁਰਦੁਆਰੇ ਦੇ ਬਾਹਰ ਪੰਜ ਗੋਲੀਆਂ ਮਾਰੀਆਂ ਗਈਆਂ। ਹਮਲੇ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਵਾਪਰੀ। ਓਬਰਾਏ ਦੀ ਗੱਡੀ 'ਤੇ ਇੱਥੇ ਇੱਕ ਗੁਰਦੁਆਰੇ ਦੇ ਬਾਹਰ ਹਮਲਾ ਕੀਤਾ ਗਿਆ। ਦਰਅਸਲ ਸ਼ਹਿਰ ਦੇ ਸਭ ਤੋਂ ਪਾਸ਼ ਇਲਾਕੇ ਮਾਡਲ ਟਾਊਨ ਵਿੱਚ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਅਣਪਛਾਤੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਲੱਕੀ ਓਬਰਾਏ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਹ ਹਮਲਾ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਦੇ ਬਿਲਕੁਲ ਬਾਹਰ ਹੋਇਆ।

ਘਟਨਾ ਦਾ ਵੇਰਵਾ

ਹਮਲਾ: ਜਾਣਕਾਰੀ ਅਨੁਸਾਰ, ਹਮਲਾਵਰਾਂ ਨੇ ਲੱਕੀ ਓਬਰਾਏ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਰਾਊਂਡ ਫਾਇਰ ਕੀਤੇ।

ਜ਼ਖਮੀ: ਓਬਰਾਏ ਨੂੰ 5 ਗੋਲੀਆਂ ਲੱਗੀਆਂ ਹਨ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਲਹੂ-ਲੁਹਾਨ ਹਾਲਤ ਵਿੱਚ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਖ਼ਬਰ ਇਹ ਮਿਲੀ ਹੈ ਲੀਡਰ ਦੀ ਮੌਤ ਹੋ ਗਈ ਹੈ।

ਪੁਲਿਸ ਦੀ ਕਾਰਵਾਈ

ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ 'ਤੇ ਪਹੁੰਚ ਗਏ।

ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।

ਹਮਲਾਵਰਾਂ ਦਾ ਸੁਰਾਗ ਲਗਾਉਣ ਲਈ ਗੁਰਦੁਆਰਾ ਸਾਹਿਬ ਅਤੇ ਆਲੇ-ਦੁਆਲੇ ਦੇ ਸ਼ੋਅਰੂਮਾਂ ਦੇ CCTV ਫੁਟੇਜ ਖੰਗਾਲੇ ਜਾ ਰਹੇ ਹਨ।

ਪੁਲਿਸ ਵੱਲੋਂ ਸ਼ਹਿਰ ਦੇ ਐਗਜ਼ਿਟ ਪੁਆਇੰਟਾਂ 'ਤੇ ਨਾਕਾਬੰਦੀ ਕਰ ਦਿੱਤੀ ਗਈ ਹੈ।

ਦਹਿਸ਼ਤ ਦਾ ਮਾਹੌਲ

ਦਿਨ-ਦਿਹਾੜੇ ਅਤੇ ਇੰਨੇ ਭੀੜ ਵਾਲੇ ਇਲਾਕੇ ਵਿੱਚ ਹੋਈ ਇਸ ਗੋਲੀਬਾਰੀ ਨੇ ਸ਼ਹਿਰ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਘਟਨਾ ਤੋਂ ਬਾਅਦ ਮਾਡਲ ਟਾਊਨ ਦੇ ਬਾਜ਼ਾਰ ਵਿੱਚ ਸਨਾਟਾ ਪਸਰ ਗਿਆ ਹੈ ਅਤੇ ਲੋਕਾਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ।

Similar News