ਕਿਸਾਨਾਂ ਦਾ ਦਿੱਲੀ ਵੱਲ ਮਾਰਚ ਮੁਲਤਵੀ
ਦੂਜੇ ਪਾਸੇ, ਹਰਿਆਣਾ ਪੁਲੀਸ ਹਿਸਾਰ ਵਿੱਚ ਕਿਸਾਨਾਂ ਨੂੰ ਨੋਟਿਸ ਭੇਜ ਰਹੀ ਹੈ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ 23 ਫਰਵਰੀ 2024 ਨੂੰ ਹਿਸਾਰ ਦੇ ਖੇੜੀ ਚੌਪਾਟਾ;
ਪਟਿਆਲਾ: ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਤੋਂ ਕਿਸਾਨ ਭਲਕੇ ਦਿੱਲੀ ਨਹੀਂ ਜਾਣਗੇ। ਕਿਸਾਨ ਮਜ਼ਦੂਰ ਮੋਰਚਾ (ਕੇ. ਐੱਮ. ਐੱਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਸਰਹੱਦ 'ਤੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਦਿੱਲੀ ਵੱਲ ਮਾਰਚ ਨੂੰ ਫਿਲਹਾਲ ਮੁਲਤਵੀ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ 14 ਫਰਵਰੀ ਤੋਂ ਪਹਿਲਾਂ ਦਿੱਲੀ ਵਿੱਚ ਮੀਟਿੰਗ ਕਰੇ।
ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਐਲਾਨ ਕੀਤਾ ਹੈ ਕਿ 20 ਜਨਵਰੀ ਨੂੰ ਐਮਐਸਪੀ ਗਾਰੰਟੀ ਕਾਨੂੰਨ ਅਤੇ ਹੋਰ ਮੰਗਾਂ ਲਈ ਪੰਜਾਬ-ਹਰਿਆਣਾ ਸਮੇਤ ਦੇਸ਼ ਭਰ ਵਿੱਚ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ। ਹਾਲਾਂਕਿ, ਕੇਂਦਰ ਤੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ, ਐਸਕੇਐਮ ਨੇ ਐਲਾਨ ਕੀਤਾ ਕਿ ਕਿਸਾਨ ਸੰਸਦ ਮੈਂਬਰਾਂ ਨੂੰ ਈ-ਮੇਲ ਰਾਹੀਂ ਮੰਗ ਪੱਤਰ ਭੇਜਣ। 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ।
ਐਸਕੇਐਮ ਆਗੂ ਦਰਸ਼ਨਪਾਲ ਸਿੰਘ ਨੇ ਕਿਹਾ ਕਿ ਸੰਸਦ ਮੈਂਬਰਾਂ ਰਾਹੀਂ ਪ੍ਰਧਾਨ ਮੰਤਰੀ ਨੂੰ ਸੁਨੇਹਾ ਪਹੁੰਚਾਇਆ ਜਾਵੇਗਾ, ਤਾਂ ਜੋ ਗੱਲਬਾਤ ਜਲਦੀ ਸ਼ੁਰੂ ਹੋ ਸਕੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 56 ਦਿਨਾਂ ਤੋਂ ਮਰਨ ਵਰਤ 'ਤੇ ਹਨ, ਨੂੰ ਸ਼ਨੀਵਾਰ ਦੇਰ ਰਾਤ ਡਾਕਟਰਾਂ ਵੱਲੋਂ ਗਲੂਕੋਜ਼ ਦਿੱਤਾ ਗਿਆ। ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਐਮਐਸਪੀ 'ਤੇ ਗਾਰੰਟੀ ਕਾਨੂੰਨ ਲਾਗੂ ਹੋਣ ਤੱਕ ਉਹ ਆਪਣਾ ਵਰਤ ਜਾਰੀ ਰੱਖਣਗੇ।
ਦੂਜੇ ਪਾਸੇ, ਹਰਿਆਣਾ ਪੁਲੀਸ ਹਿਸਾਰ ਵਿੱਚ ਕਿਸਾਨਾਂ ਨੂੰ ਨੋਟਿਸ ਭੇਜ ਰਹੀ ਹੈ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ 23 ਫਰਵਰੀ 2024 ਨੂੰ ਹਿਸਾਰ ਦੇ ਖੇੜੀ ਚੌਪਾਟਾ 'ਤੇ ਹੋਏ ਪ੍ਰਦਰਸ਼ਨ 'ਚ ਜ਼ਖ਼ਮੀ ਹੋਏ ਕਿਸਾਨਾਂ 'ਤੇ ਦਰਜ ਹੋਏ ਝੂਠੇ ਕੇਸ ਰੱਦ ਕਰਨ ਦਾ ਪ੍ਰਸ਼ਾਸਨ ਨੇ ਵਾਅਦਾ ਕੀਤਾ ਸੀ, ਪਰ ਹੁਣ ਮੁੜ ਨੋਟਿਸ ਭੇਜੇ ਜਾ ਰਹੇ ਹਨ।
ਅੰਦੋਲਨ ਨਾਲ ਜੁੜੇ ਕੇਸ ਰੱਦ ਕਰਵਾਉਣਾ ਦੋਵਾਂ ਮੋਰਚਿਆਂ ਦੀ ਤਰਜੀਹ ਹੈ, ਅਤੇ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਇਹ ਮੁੱਦਾ ਉਠਾਇਆ ਜਾਵੇਗਾ।