MLA ਡਾ. Sukhwinder Kumar Sukhi ਦੇ ਪਿਤਾ ਦਾ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

By :  Gill
Update: 2026-01-20 08:09 GMT

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਪਿਤਾ ਜੀ ਦੇ ਨਿਧਨ 'ਤੇ ਦੁੱਖ ਪ੍ਰਗਟਾਇਆ ਹੈ।

ਡਾ. ਸੁਖਵਿੰਦਰ ਕੁਮਾਰ ਸੁੱਖੀ, ਜੋ ਕਿ ਬੰਗਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ, ਲਈ ਇਹ ਇੱਕ ਵੱਡਾ ਨਿੱਜੀ ਘਾਟਾ ਹੈ। ਪਿਤਾ ਦਾ ਸਾਇਆ ਸਿਰ ਤੋਂ ਉੱਠਣਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੁੰਦਾ ਹੈ।

ਮੁੱਖ ਮੰਤਰੀ ਮਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦਿਲੋਂ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਦੀ ਪ੍ਰਾਰਥਨਾ ਕੀਤੀ । ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਅਤੇ ਭਾਣਾ ਮੰਨਣ ਦੀ ਸ਼ਕਤੀ ਦੇਣ ਲਈ ਅਰਦਾਸ ਕੀਤੀ ਗਈ ਹੈ।

Similar News