New Zealand ਵਿੱਚ ਨਗਰ ਕੀਰਤਨ ਦੌਰਾਨ ਖਲਲ ’ਤੇ ਭੜਕੇ ਵਿਧਾਇਕ Kuldeep Dhaliwal

ਨਿਊਜ਼ੀਲੈਂਜਡ ਵਿੱਚ ਸਿੱਖ ਭਾਈਚਾਰੇ ਵੱਲੋਂ ਕੱਢੇ ਗਏ ਪਵਿੱਤਰ ਨਗਰ ਕੀਰਤਨ ਦੌਰਾਨ ਕੱਟੜ ਪੰਥੀ ਗਰੁੱਪ ਵੱਲੋਂ ਖਲਲ ਪਾਉਣ ਦੀ ਘਟਨਾ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਖ਼ਤ ਪ੍ਰਤੀਕਿਰਿਆ ਜਤਾਈ ਹੈ।

Update: 2025-12-21 09:31 GMT

ਚੰਡੀਗੜ੍ਹ : ਨਿਊਜ਼ੀਲੈਂਜਡ ਵਿੱਚ ਸਿੱਖ ਭਾਈਚਾਰੇ ਵੱਲੋਂ ਕੱਢੇ ਗਏ ਪਵਿੱਤਰ ਨਗਰ ਕੀਰਤਨ ਦੌਰਾਨ ਕੱਟੜ ਪੰਥੀ ਗਰੁੱਪ ਵੱਲੋਂ ਖਲਲ ਪਾਉਣ ਦੀ ਘਟਨਾ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਖ਼ਤ ਪ੍ਰਤੀਕਿਰਿਆ ਜਤਾਈ ਹੈ। ਇਸ ਮਾਮਲੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਵੱਖ-ਵੱਖ ਧਰਮਾਂ ਦੇ ਲੋਕ ਆਪਣੇ-ਆਪਣੇ ਧਾਰਮਿਕ ਸਮਾਗਮ ਸ਼ਾਂਤੀਪੂਰਨ ਢੰਗ ਨਾਲ ਕਰਦੇ ਹਨ ਅਤੇ ਹਰ ਕਿਸੇ ਨੂੰ ਆਪਣਾ ਧਰਮ ਮਨਾਉਣ ਦਾ ਪੂਰਾ ਅਧਿਕਾਰ ਹੈ।


ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਿਊਜ਼ੀਲੈਂਡ ਵਰਗੇ ਲੋਕਤਾਂਤਰਿਕ ਦੇਸ਼ ਵਿੱਚ ਜੇਕਰ ਕੁਝ ਗ਼ੈਰ-ਸਹਿਣਸ਼ੀਲ ਅਤੇ ਕੱਟੜ ਤੱਤਾਂ ਵੱਲੋਂ ਸਿੱਖਾਂ ਦੇ ਧਾਰਮਿਕ ਸਮਾਗਮ ਵਿੱਚ ਦਖਲਅੰਦਾਜ਼ੀ ਕੀਤੀ ਗਈ ਹੈ ਤਾਂ ਇਹ ਨਿੰਦਣਯੋਗ ਹੈ। ਉਨ੍ਹਾਂ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਸ਼ਾਂਤੀ, ਸੇਵਾ ਅਤੇ ਭਾਈਚਾਰੇ ਦੀ ਪ੍ਰਤੀਕ ਹੈ ਅਤੇ ਇਸ ਤਰ੍ਹਾਂ ਦੇ ਪਵਿੱਤਰ ਸਮਾਗਮ ਵਿੱਚ ਵਿਘਨ ਪਾਉਣਾ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ ਹੈ।



ਧਾਲੀਵਾਲ ਨੇ ਨਿਊਜ਼ੀਲੈਂਡ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਤੱਤਾਂ ਵੱਲੋਂ ਸਿੱਖਾਂ ਦੇ ਸਿਧਾਂਤਕ ਅਤੇ ਧਾਰਮਿਕ ਸਮਾਗਮ ਵਿੱਚ ਰੁਕਾਵਟ ਪਾਈ ਗਈ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਸਿੱਖ ਭਾਈਚਾਰਾ ਹਮੇਸ਼ਾ ਸ਼ਾਂਤੀ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਆਪਣੇ ਧਾਰਮਿਕ ਫਰਜ਼ ਨਿਭਾਂਦਾ ਆ ਰਿਹਾ ਹੈ ਅਤੇ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹਰ ਧਰਮ ਦੀ ਆਜ਼ਾਦੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ।

Tags:    

Similar News